ਸੀਨੀਅਰ ਕਾਂਸਟੇਬਲ ਤੇ ਹੋਮਗਾਰਡ ਨੇ ਬੱਸ ਕੰਡਕਟਰ ਤੋਂ ਮੰਗੀ 2.5 ਲੱਖ ਰੁਪਏ ਦੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Friday, Jul 21, 2023 - 07:00 PM (IST)

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਅੱਜ ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ, ਹੋਮ ਗਾਰਡ ਜੁਝਾਰ ਅਤੇ ਇਕ ਪ੍ਰਾਈਵੇਟ ਵਿਅਕਤੀ ਰੋਹਿਤ ਹਾਂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਰੋਡਵੇਜ਼ ਡਿੱਪੂ ਹੁਸ਼ਿਆਰਪੁਰ ਵਿਖੇ ਤਾਇਨਾਤ ਕੰਡਕਟਰ ਗੁਰਮੇਲ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਪਰਦਾਫਾਸ਼; ਮੁੱਖ ਸਾਜ਼ਿਸ਼ਕਰਤਾ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬੱਸ ਕੰਡਕਟਰ ਨੇ ਵਿਜੀਲੈਂਸ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਪੁਲਸ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ 'ਚੋਂ ਮਾਮੂਲੀ ਮਾਤਰਾ ਵਿਚ ਅਫੀਮ ਬਰਾਮਦ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਇਹ ਕਹਿ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਕਿ ਜੇਕਰ ਉਹ 2.5 ਲੱਖ ਰੁਪਏ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸ ਨੂੰ ਨਸ਼ਾ ਬਰਾਮਦਗੀ ਦੇ ਵੱਡੇ ਕੇਸ ਵਿਚ ਫਸਾ ਦੇਣਗੇ।

ਇਹ ਖ਼ਬਰ ਵੀ ਪੜ੍ਹੋ - ਮੋਗਾ ਬੋਗਸ ਅਸਲਾ ਲਾਇਸੈਂਸ ਸਕੈਂਡਲ: ‘ਜਗ ਬਾਣੀ’ ਦੇ ਖ਼ੁਲਾਸੇ ਮਗਰੋਂ 2 ਮੁਲਜ਼ਮ ਗ੍ਰਿਫ਼ਤਾਰ, ਮਾਸਟਰ ਮਾਈਂਡ ਫ਼ਰਾਰ

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵੀ.ਬੀ. ਫਲਾਇੰਗ ਸਕੁਐਡ-1, ਪੰਜਾਬ ਦੀ ਟੀਮ ਨੇ ਟਰੈਪ ਲਗਾ ਕੇ ਰੋਹਿਤ ਹਾਂਸ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਇਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੋਂ ਕਾਬੂ ਕਰ ਲਿਆ। ਇਸ ਬਾਅਦ ਵਿਜੀਲੈਂਸ ਬਿਊਰੋ ਨੇ ਥਾਣਾ ਮਾਡਲ ਟਾਊਨ, ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ ਅਤੇ ਹੋਮਗਾਰਡ ਜੁਝਾਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਦੀਆਂ ਟੀਮਾਂ ਫਰਾਰ ਕਾਂਸਟੇਬਲ ਅਮਿਤ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਵੀ.ਬੀ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਵਿਖੇ ਮੁਲਜ਼ਮਾਂ ਖਿਲਾਫ਼ ਐਫ.ਆਈ.ਆਰ. ਨੰ. 25/2023 ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anmol Tagra

Content Editor

Related News