ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਤੇ ਉਨ੍ਹਾਂ ਦੇ ਪਤੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Monday, Sep 18, 2023 - 06:42 PM (IST)

ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਤੇ ਉਨ੍ਹਾਂ ਦੇ ਪਤੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਫ਼ਿਰੋਜ਼ਪੁਰ (ਕੁਮਾਰ) : ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕਾ ਸ੍ਰੀਮਤੀ ਸਤਿਕਾਰ ਕੌਰ ਗਹਿਰੀ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵਿਭਾਗ ਵੱਲੋਂ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਵੀ ਵਿਜੀਲੈਂਸ ਵਿਭਾਗ ਨੇ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਸਤਿਕਾਰ ਕੌਰ ਅਤੇ ਉਨ੍ਹਾਂ ਦੇ ਪਤੀ ਖ਼ਿਲਾਫ ਫਿਰੋਜ਼ਪੁਰ ਵਿਜੀਲੈਂਸ ਕੋਲ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸ਼ਿਕਾਇਤ ਚੱਲ ਰਹੀ ਸੀ, ਜਿਸ ਵਿਚ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਨੂੰ ਕਈ ਵਾਰ ਪੁੱਛਗਿੱਛ ਲਈ ਵਿਜੀਲੈਂਸ ਦਫਤਰ ਫਿਰੋਜ਼ਪੁਰ ਵਿਖੇ ਬੁਲਾਇਆ ਸੀ ਅਤੇ ਹੁਣ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪਿਛਲੇ ਤਿੰਨ ਦਿਨ ਤੋਂ ਲਾਪਤਾ ਮਿਸਟਰ ਏਸ਼ੀਆ ਰਹਿ ਚੁੱਕੇ ਮਸ਼ਹੂਰ ਬਾਡੀ ਬਿਲਡਰ ਦੀ ਇਸ ਹਾਲਤ ’ਚ ਮਿਲੀ ਲਾਸ਼

ਜ਼ਿਕਰਯੋਗ ਹੈ ਕਿ ਇਸ ਵਾਰ ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਸਤਿਕਾਰ ਕੌਰ ਗਹਿਰੀ ਨੂੰ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਉਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਈ ਸੀ। 

ਇਹ ਵੀ ਪੜ੍ਹੋ : ਤਰਨਤਾਰਨ : ਪਰਿਵਾਰ ’ਤੇ ਵਰ੍ਹਿਆ ਕਹਿਰ, ਪੇਟ ਦਰਦ ਤੋਂ ਬਾਅਦ ਦੋ ਪੁੱਤਾਂ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News