ਵਿਜੀਲੈਂਸ ਨੇ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕੀਤਾ ਕਾਬੂ
Wednesday, Aug 09, 2023 - 01:21 AM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਤਾਇਨਾਤ ਇਕ ਅਟੈਂਡੈਂਟ ਇਮਰਾਨ ਨੂੰ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਨਾਜ਼ਮ ਵਾਸੀ ਮੁਹੱਲਾ ਖੁਸ਼ਹਾਲ ਬਸਤੀ ਮਾਲੇਰਕੋਟਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਰਾਹੁਲ ਗਾਂਧੀ ਫਿਰ ਕੱਢਣਗੇ ‘ਭਾਰਤ ਜੋੜੋ ਯਾਤਰਾ’, ਇਸ ਵਾਰ ਗੁਜਰਾਤ ਤੋਂ ਹੋਵੇਗੀ ਸ਼ੁਰੂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਇਮਰਾਨ, ਜੋ ਡਾਕਟਰ ਚਮਨਜੋਤ ਸਿੰਘ ਦੇ ਨਾਲ ਬਤੌਰ ਅਟੈਂਡੈਂਟ ਤਾਇਨਾਤ ਹੈ, ਨੇ ਉਸ ਦੀ ਪਤਨੀ ਦੇ ਪਿੱਤੇ ਦੇ ਆਪ੍ਰੇਸ਼ਨ ਦੀ ਤਾਰੀਖ਼ ਪਹਿਲਾਂ ਕਰਨ ਬਦਲੇ 6000 ਰੁਪਏ ਰਿਸ਼ਵਤ ਮੰਗੀ ਸੀ।
ਇਹ ਖ਼ਬਰ ਵੀ ਪੜ੍ਹੋ : ਸਿਖ਼ਰ ’ਤੇ ਪਹੁੰਚਿਆ ਰਜਨੀਕਾਂਤ ਦਾ ਕ੍ਰੇਜ਼, ਦੋ ਸੂਬਿਆਂ ਨੇ ‘ਜੇਲਰ’ ਦੀ ਰਿਲੀਜ਼ ’ਤੇ ਦਫ਼ਤਰਾਂ ’ਚ ਐਲਾਨੀ ਛੁੱਟੀ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਕ ਲਗਾਇਆ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਉਕਤ ਅਟੈਂਡੈਂਟ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਇਮਰਾਨ ਦੇ ਖਿਲਾਫ਼ ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐੱਫ. ਆਈ.ਆਰ. ਨੰਬਰ 12 ਮਿਤੀ 08-08-2023 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8