ਵਿਜੀਲੈਂਸ ਨੇ ਪੁੱਡਾ ਦੇ JE ਤੇ ਪ੍ਰਾਈਵੇਟ ਸੁਰੱਖਿਆ ਗਾਰਡ ਨੂੰ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫ਼ਤਾਰ

08/11/2023 3:42:54 AM

ਚੰਡੀਗੜ੍ਹ (ਰਮਨਜੀਤ ਸਿੰਘ)–ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁੱਡਾ ਦੀ ਬਠਿੰਡਾ ਵਿਕਾਸ ਅਥਾਰਟੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ. ਈ.) ਗੁਰਵਿੰਦਰ ਸਿੰਘ ਅਤੇ ਇਕ ਪ੍ਰਾਈਵੇਟ ਸੁਰੱਖਿਆ ਗਾਰਡ ਗੁਰਮੀਤ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : Breaking : ਪੰਜਾਬੀ ਗਾਇਕ ਸਿੰਗਾ ’ਤੇ ਹੋਈ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)

ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਵਾਸੀ ਮਾਡਲ ਟਾਊਨ ਫ਼ੇਜ਼-1, ਬਠਿੰਡਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਹਰਚੰਦ ਸਿੰਘ ਸੂਬੇਦਾਰ ਤੋਂ ਮਾਡਲ ਟਾਊਨ ਫੇਜ਼-1 ਬਠਿੰਡਾ ਵਿਖੇ ਸਥਿਤ ਮਕਾਨ ਨੰਬਰ ਐੱਲ. ਆਈ. ਜੀ.-2397 ਖਰੀਦਣਾ ਚਾਹੁੰਦਾ ਸੀ, ਜਿਸ ਦੀ ਐੱਨ. ਓ. ਸੀ. ਉਸ ਦੇ ਨਾਂ ’ਤੇ ਜਾਰੀ ਹੋਣੀ ਸੀ ਅਤੇ ਹਰਚੰਦ ਸਿੰਘ ਨੇ ਇਸ ਵਾਸਤੇ 13 ਜੁਲਾਈ, 2023 ਨੂੰ ਆਨਲਾਈਨ ਅਪਲਾਈ ਕਰ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ : ਬੱਬੂ ਮਾਨ ਦੀਆਂ ਫ਼ਿਲਮਾਂ ਦੇ ਸਕ੍ਰਿਪਟ ਰਾਈਟਰ ਤਰਲੋਚਨ ਸਿੰਘ ਨਾਲ ਵਾਪਰਿਆ ਭਿਆਨਕ ਹਾਦਸਾ, ਦਰਦਨਾਕ ਮੌਤ

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਹ ਕੱਲ੍ਹ ਮੁਲਜ਼ਮ ਜੇ. ਈ. ਦੇ ਦਫ਼ਤਰ ਵਿਖੇ ਐੱਨ. ਓ. ਸੀ. ਜਾਰੀ ਕਰਨ ਸਬੰਧੀ ਬੇਨਤੀ ਕਰਨ ਗਿਆ ਸੀ ਅਤੇ ਉਕਤ ਜੇ. ਈ. ਨੇ ਉਸ ਤੋਂ ਆਪਣੇ ਪ੍ਰਾਈਵੇਟ ਸੁਰੱਖਿਆ ਗਾਰਡ ਗੁਰਮੀਤ ਸਿੰਘ ਰਾਹੀਂ 10 ਹਜ਼ਾਰ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਮੁਲਜ਼ਮ ਜੇ. ਈ. ਦਾ ਪ੍ਰਾਈਵੇਟ ਸੁਰੱਖਿਆ ਗਾਰਡ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 5000 ਰੁਪਏ ਲੈ ਚੁੱਕਾ ਸੀ, ਜਿਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੀ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ।

ਇਹ ਖ਼ਬਰ ਵੀ ਪੜ੍ਹੋ : ਅੱਤਵਾਦੀਆਂ ਤੇ ਨਸ਼ਾ ਤਸਕਰਾਂ ਦਾ ਤੋੜਿਆ ਨੈੱਟਵਰਕ, ਹੈਰੋਇਨ ਬਰਾਮਦਗੀ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ

ਦੱਸਣਯੋਗ ਹੈ ਕਿ ਵਿਜੀਲੈਂਸ ਨੇ ਮੁਲਜ਼ਮਾਂ ਕੋਲੋਂ ਪਹਿਲੀ ਲਈ ਗਈ 5000 ਰੁਪਏ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

Manoj

This news is Content Editor Manoj