ਤਰਨਤਾਰਨ : ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਪੰਚਾਇਤ ਸਕੱਤਰ ਗ੍ਰਿਫ਼ਤਾਰ

02/08/2023 2:12:01 PM

ਤਰਨਤਾਰਨ (ਰਮਨ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ਪਿੰਡ ਦਾਸੂਵਾਲ, ਜ਼ਿਲ੍ਹਾ ਤਰਨਤਾਰਨ ਨੂੰ ਉਸ ਦੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੰਚਾਇਤ ਸਕੱਤਰ ਖ਼ਿਲਾਫ਼ ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼ਾਂ ਸਬੰਧੀ ਵਿਜੀਲੈਂਸ ਜਾਂਚ ਦੀ ਪੜਤਾਲ ਉਪਰੰਤ ਇਹ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਮੁਕਤਸਰ ਦੇ ਗੁਰਦੁਆਰਾ ਸਾਹਿਬ 'ਚ ਚੱਪਲਾਂ ਸਣੇ ਦਾਖ਼ਲ ਹੋਏ ਦੋ ਵਿਅਕਤੀ, ਕੀਤੀ ਬੇਅਦਬੀ ਦੀ ਕੋਸ਼ਿਸ਼

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਜਾਂਚ ਦੌਰਾਨ ਇਸ ਬਾਰੇ ਸਾਲਾਂ ਦੀ ਮਿਥੀ ਹੋਈ ਮਿਆਦ ਦੌਰਾਨ ਉਸਦੀ ਕੁੱਲ ਆਮਦਨ 47,65,188 ਰੁਪਏ ਸੀ ਅਤੇ ਕੁੱਲ ਖ਼ਰਚਾ 1,06,98,926 ਰੁਪਏ ਪਾਇਆ ਗਿਆ। ਇਸ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚੈੱਕ ਪੀਰੀਅਡ ਦੌਰਾਨ ਪ੍ਰਾਪਤ ਹੋਈ ਆਮਦਨ ਦੇ ਮੁਕਾਬਲੇ ਮੁਲਜ਼ਮ ਵੱਲੋਂ ਕੀਤੇ ਗਏ ਕੁੱਲ ਖ਼ਰਚੇ ਵਿੱਚ 59,33,738 ਰੁਪਏ ਦਾ ਵੱਧ ਖ਼ਰਚਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਹਰਦਿਆਲ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ‘ਕੌਮੀ ਇਨਸਾਫ਼ ਮੋਰਚੇ' ਲਈ ਰਵਾਨਾ ਹੋਏ ਮੂਸੇਵਾਲਾ ਦੇ ਮਾਤਾ, ਆਖੀ ਵੱਡੀ ਗੱਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News