ਜ਼ਮੀਨ ਦਾ ਇੰਤਕਾਲ ਕਰਨ ਲਈ ਪਟਵਾਰੀ ਨੇ ਮੰਗੇ 20 ਹਜ਼ਾਰ, ਹੈਲਪਲਾਈਨ ਰਾਹੀਂ ਸ਼ਿਕਾਇਤ ਮਿਲਣ 'ਤੇ ਮਾਮਲਾ ਦਰਜ

Saturday, Jan 21, 2023 - 07:22 PM (IST)

ਜ਼ਮੀਨ ਦਾ ਇੰਤਕਾਲ ਕਰਨ ਲਈ ਪਟਵਾਰੀ ਨੇ ਮੰਗੇ 20 ਹਜ਼ਾਰ, ਹੈਲਪਲਾਈਨ ਰਾਹੀਂ ਸ਼ਿਕਾਇਤ ਮਿਲਣ 'ਤੇ ਮਾਮਲਾ ਦਰਜ

ਫਿਰੋਜ਼ਪੁਰ (ਕੁਮਾਰ): ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜ਼ਿਲ੍ਹੇ ਦੇ ਪਟਵਾਰ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਤਾਇਨਾਤ ਮਾਲ ਪਟਵਾਰੀ ਰੇਸ਼ਮ ਸਿੰਘ ਵਿਰੁੱਧ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਥਾਣਾ ਵਿਜੀਲੈਂਸ ਫਿਰੋਜ਼ਪੁਰ ਵਿਖੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਭਾਜਪਾ ਨੇ ਕਾਂਗਰਸ ਦੇ ‘ਹੱਥ ਨਾਲ ਹੱਥ ਜੋੜੋ’ ਪ੍ਰੋਗਰਾਮ ’ਤੇ ਕੱਸਿਆ ਤੰਜ, ਕਿਹਾ- 'ਭਾਰਤ ਜੋੜੋ ਯਾਤਰਾ' ਵਾਂਗ ਹੋਵੇਗਾ ਫਲਾਪ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਛਿੰਦਰਪਾਲ ਕੌਰ ਵਾਸੀ ਰਾਏਕੋਟ ਜ਼ਿਲ੍ਹਾ ਲੁਧਿਆਣਾ ਨੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਮਾਤਾ ਦੀ ਮੌਤ ਤੋਂ ਬਾਅਦ ਜ਼ਮੀਨ ਦਾ ਇੰਤਕਾਲ ਕਰਨ ਦੇ ਬਦਲੇ ਉਸ ਦੇ ਪਤੀ ਤੋਂ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਉਸਨੇ ਅੱਗੇ ਦੱਸਿਆ ਕਿ ਦੋਸ਼ੀ ਪਟਵਾਰੀ ਪਹਿਲਾਂ ਹੀ 10,000 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਅਤੇ ਬਾਕੀ ਦੇ ਹੋਰ ਪੈਸੇ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਹੈ ਅਤੇ ਸ਼ਿਕਾਇਤ ਸਮੇਤ ਵਿਜੀਲੈਂਸ ਬਿਊਰੋ ਨੂੰ ਮੁਹੱਈਆ ਕਰਵਾ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਨਾਬਾਲਗਾ ਨਾਲ ਜਬਰ-ਜ਼ਿਨਾਹ ਅਤੇ ਜਬਰੀ ਧਰਮ ਪਰਿਵਰਤਨ ਦੀ ਕੋਸ਼ਿਸ਼ ਦੇ ਮਾਮਲੇ 'ਚ 50 ਸਾਲਾ ਔਰਤ ਗ੍ਰਿਫ਼ਤਾਰ

ਬੁਲਾਰੇ ਨੇ ਅੱਗੇ ਦੱਸਿਆ ਕਿ ਬਿਓਰੋ ਨੇ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਮਾਲ ਪਟਵਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News