ਵਿਜੀਲੈਂਸ ਨੇ 10,000 ਰੁਪਏ ਰਿਸ਼ਵਤ ਲੈਂਦੇ ਪਟਵਾਰੀ, ਨਿੱਜੀ ਸਹਾਇਕ ਤੇ ਨੰਬਰਦਾਰ ਨੂੰ ਕੀਤਾ ਗ੍ਰਿਫ਼ਤਾਰ

Tuesday, Apr 26, 2022 - 10:45 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਮਾਲ ਪਟਵਾਰੀ, ਉਸ ਦੇ ਨਿੱਜੀ ਸਹਾਇਕ ਅਤੇ ਇਕ ਨੰਬਰਦਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਦੀਦਾਰ ਸਿੰਘ ਹਲਕਾ ਪਿੰਡ ਨਾਰੀਕੇ, ਉਸ ਦਾ ਨਿੱਜੀ ਸਹਾਇਕ ਹਰਵਿੰਦਰ ਸਿੰਘ ਉਰਫ਼ ਬਰਨਾਲਾ ਅਤੇ ਨੰਬਰਦਾਰ ਤਲਵਿੰਦਰ ਸਿੰਘ ਪਿੰਡ ਸਲਾਰ ਜ਼ਿਲ੍ਹਾ ਮਾਲੇਰਕੋਟਲਾ ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ ’ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਕਾਂਗਰਸ ਹਾਈਕਮਾਨ ਨੇ ਸੁਨੀਲ ਜਾਖੜ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾਇਆ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਸੀ ਕਿ ਉਕਤ ਪਟਵਾਰੀ ਨੇ ਆਪਣੇ ਉਕਤ ਵਿਚੋਲਿਆਂ ਰਾਹੀਂ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਹੈ ਅਤੇ ਸੌਦਾ 10,000 ਰੁਪਏ ’ਚ ਤੈਅ ਹੋਇਆ ਹੈ। ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਸਮੇਤ ਉਸ ਦੇ ਨਿੱਜੀ ਸਹਾਇਕ ਅਤੇ ਨੰਬਰਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ’ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਕਾਂਗਰਸ ਹਾਈਕਮਾਨ ਨੇ ਸੁਨੀਲ ਜਾਖੜ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾਇਆ


Manoj

Content Editor

Related News