ਸਹਿਕਾਰੀ ਬੈਂਕ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਨੂੰ ਵਿਜੀਲੈਂਸ ਨੇ ਕੀਤਾ ਕਾਬੂ

Thursday, Oct 27, 2022 - 11:18 PM (IST)

ਸਹਿਕਾਰੀ ਬੈਂਕ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਨੂੰ ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਜਗਜੀਤ ਸਿੰਘ ਵਾਸੀ ਪਿੰਡ ਧੂਲਕਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਕੇਂਦਰੀ ਸਹਿਕਾਰੀ ਬੈਂਕ ਤਰਸਿੱਕਾ ਵਿਚ 9,75,771 ਰੁਪਏ ਦਾ ਗਬਨ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੇ ਬੈਂਕ ਮੈਨੇਜਰ ਰਾਕੇਸ਼ ਕੁਮਾਰ, ਕੈਸ਼ੀਅਰ ਰਾਮ ਕਿਸ਼ੋਰ ਤੇ ਸਕੱਤਰ ਕੁਲਵੰਤ ਸਿੰਘ ਨਾਲ ਮਿਲੀਭੁਗਤ ਕਰਕੇ ਉਕਤ ਰਕਮ ਉਸ ਦੇ ਹੋਰ ਬੈਂਕਾਂ ਵਿਚਲੇ ਨਿੱਜੀ ਖਾਤਿਆਂ ਵਿਚ ਤਬਦੀਲ ਕਰਨ ਉਪਰੰਤ ਕਢਵਾ ਲਈ, ਜਦਕਿ ਸਹਿਕਾਰੀ ਬੈਂਕ ਕਿਸਾਨ ਕ੍ਰੈਡਿਟ ਕਾਰਡ ਦੇ ਆਫ਼-ਲਾਈਨ ਖਾਤੇ ਤੋਂ ਅਜਿਹੀ ਰਕਮ ਦੂਜੇ ਬੈਂਕਾਂ ਦੇ ਖਾਤਿਆਂ ਵਿਚ ਤਬਦੀਲ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ : ਸਰਕਾਰੀ ਹਸਪਤਾਲ 'ਚ ਨੌਜਵਾਨ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਕੀਤਾ ਹੰਗਾਮਾ

ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਪਰੋਕਤ ਮੁਲਜ਼ਮ ਬੈਂਕ ਅਧਿਕਾਰੀਆਂ ਨੇ ਜਗਜੀਤ ਸਿੰਘ ਨਾਲ ਮਿਲੀਭੁਗਤ ਕਰਕੇ 51,94,900 ਰੁਪਏ ਗਹਿਰੀ ਮੰਡੀ, ਅੰਮ੍ਰਿਤਸਰ ਜ਼ਿਲ੍ਹੇ ਦੇ ਹੋਰ ਬੈਂਕਾਂ 'ਚ ਟਰਾਂਸਫਰ ਕੀਤੇ ਸਨ, ਜਿਸ ਵਿਚ ਜਗਜੀਤ ਸਿੰਘ ਨੂੰ 9,75,771 ਰੁਪਏ ਮਿਲੇ ਸਨ। ਇਸ ਮਾਮਲੇ 'ਚ 7 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੇ ਉਪਰੋਕਤ ਬੈਂਕ ਵਿਚ 24 ਕਰੋੜ ਰੁਪਏ ਦੀ ਅਜਿਹੀ ਧੋਖਾਧੜੀ ਕੀਤੀ ਹੈ। ਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 420, 409, 419, 465, 467, 468, 471, 477-ਏ, 120-ਬੀ, ਆਈ.ਟੀ. ਐਕਟ ਦੀ ਧਾਰਾ 43-ਏ, 43 (ਆਈ), 66, 66-ਡੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤੇ 13 ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : Flipkart ਰਾਹੀਂ ਆਨਲਾਈਨ ਆਰਡਰ ਕੀਤਾ Laptop, ਜਦ ਖੋਲ੍ਹਿਆ ਡੱਬਾ ਤਾਂ ਰਹਿ ਗਈਆਂ ਅੱਖਾਂ ਖੁੱਲ੍ਹੀਆਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News