ਵਿਜੀਲੈਂਸ ਨੇ ਤਹਿਸੀਲਦਾਰ ਦੇ ਨਾਂ ’ਤੇ ਰਿਸ਼ਵਤ ਮੰਗਣ ਦੇ ਦੋਸ਼ ’ਚ ਪ੍ਰਾਈਵੇਟ ਵਿਅਕਤੀ ਕੀਤਾ ਕਾਬੂ

Friday, Aug 04, 2023 - 02:21 AM (IST)

ਵਿਜੀਲੈਂਸ ਨੇ ਤਹਿਸੀਲਦਾਰ ਦੇ ਨਾਂ ’ਤੇ ਰਿਸ਼ਵਤ ਮੰਗਣ ਦੇ ਦੋਸ਼ ’ਚ ਪ੍ਰਾਈਵੇਟ ਵਿਅਕਤੀ ਕੀਤਾ ਕਾਬੂ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਕੌੜਾ ਦੇ ਨਾਂ ਦੇ ਇਕ ਪ੍ਰਾਈਵੇਟ ਵਿਅਕਤੀ, ਜੋ ਆਪਣੇ ਆਪ ਨੂੰ ਜ਼ਿਲ੍ਹਾ ਲੁਧਿਆਣਾ ਦੇ ਕੋਹਾੜਾ ਦਾ ਪਟਵਾਰੀ ਦੱਸਦਾ ਸੀ, ਨੂੰ ਤਹਿਸੀਲਦਾਰ ਦੇ ਨਾਂ 'ਤੇ 7000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਮਰਜੀਤ ਸਿੰਘ ਵਾਸੀ ਈਸ਼ਰ ਨਗਰ, ਲੁਧਿਆਣਾ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਸਹੁਰੇ ਰਤਨ ਚੰਦ ਦੀ ਮੌਤ ਤੋਂ ਬਾਅਦ ਉਸਦੀ ਸੱਸ ਸੁਨੀਤਾ ਦੇਵੀ ਅਤੇ ਉਸਦੇ ਬੱਚਿਆਂ ਦੇ ਨਾਂ ਜਾਇਦਾਦ ਦਾ ਇੰਤਕਾਲ ਦਰਜ ਕਰਵਾਉਣਾ ਸੀ, ਜਿਸ ਲਈ ਮੁਲਜ਼ਮ ਰਮਨ ਕੌੜਾ ਨੇ ਤਹਿਸੀਲਦਾਰ ਦੇ ਨਾਂ 'ਤੇ 7000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧੀ ਇੱਕ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼, 6 ਕਿਲੋ ਹੈਰੋਇਨ ਤੇ 1.5 ਲੱਖ ਦੀ ਡਰੱਗ ਮਨੀ ਸਣੇ 1 ਕਾਬੂ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 02.08.2023 ਦਰਜ ਕਰਨ ਬਾਅਦ ਅੱਜ ਮੁਲਜ਼ਮ ਰਮਨ ਕੌੜਾ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਕੋਹਾੜਾ ਵਿਖੇ ਤਾਇਨਾਤ ਸਬੰਧਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਲੋਕ ਸਭਾ ’ਚ ਬਿੱਲ ਪਾਸ ਹੋਣ ਮਗਰੋਂ ਬੋਲੇ ਕੇਜਰੀਵਾਲ, PM ਮੋਦੀ ਨੂੰ ਲੈ ਕੇ ਕਹੀਆਂ ਇਹ ਗੱਲਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

-


author

Manoj

Content Editor

Related News