ਬਹੁ-ਕਰੋੜੀ ਮੁਆਵਜ਼ਾ ਘਪਲਾ: ਵਿਜੀਲੈਂਸ ਨੇ ਸੇਵਾਮੁਕਤ ਪਟਵਾਰੀ ਨੂੰ ਕੀਤਾ ਗ੍ਰਿਫ਼ਤਾਰ

Monday, Jul 10, 2023 - 09:00 PM (IST)

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿਚ ਹੋਏ ਕਰੋੜਾਂ ਰੁਪਏ ਦੇ ਘਪਲੇ ਦੇ ਸਬੰਧ ਵਿਚ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਸਿੰਘ, ਜੋ ਘਪਲੇ ਸਮੇਂ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿਚ ਤਾਇਨਾਤ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘਪਲੇ ਵਿਚ ਇਹ 18ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿਚ ਗਮਾਡਾ ਵੱਲੋਂ ਐਕੁਆਇਰ ਕੀਤੀ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿਚ ਇਹ ਘਪਲਾ ਹੋਇਆ ਸੀ।

ਇਹ ਖ਼ਬਰ ਵੀ ਪੜ੍ਹੋ - ਭਾਰੀ ਬਰਸਾਤ ਕਾਰਨ ਰੂਪਨਗਰ ਸ਼ਹਿਰ ਦੀਆਂ ਸੜਕਾਂ ਦਾ ਸੰਪਰਕ ਟੁੱਟਿਆ; ਦੁੱਧ, ਸਬਜ਼ੀਆਂ ਆਦਿ ਦੀ ਭਾਰੀ ਕਿੱਲਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਸਿੰਘ ਨੇ ਗਲਤ ਲਾਭਪਾਤਰੀਆਂ ਨੂੰ ਮੁਆਵਜ਼ੇ ਦਾ ਲਾਭ ਦਿਵਾਉਣ ਲਈ ਗਲਤ ਸੂਚਨਾ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਦੱਸਿਆ ਕਿ ਬਾਗ਼ਬਾਨੀ ਵਿਭਾਗ ਨੇ ਮੁਆਵਜ਼ੇ ਦੀ ਵੰਡ ਲਈ ਅਮਰੂਦ ਦੇ ਬੂਟਿਆਂ ਦੀ ਮਾਰਕੀਟ ਕੀਮਤ ਦਰਸਾਉਂਦਿਆਂ ਐੱਲ.ਏ.ਸੀ. ਗਮਾਡਾ ਨੂੰ ਮੁਲਾਂਕਣ ਰਿਪੋਰਟ ਭੇਜੀ ਸੀ ਪਰ ਮਾਲ ਰਿਕਾਰਡ ਅਨੁਸਾਰ ਇਸ ਰਿਪੋਰਟ ਵਿਚ ਕੁਝ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਸਹੀ ਨਹੀਂ ਦਰਸਾਇਆ ਗਿਆ ਸੀ। ਮੁਲਜ਼ਮ ਪਟਵਾਰੀ ਨੇ ਇਸ ਬਾਰੇ ਇਤਰਾਜ਼ ਉਠਾਉਣ ਦੀ ਬਜਾਏ ਬਾਗ਼ਬਾਨੀ ਵਿਭਾਗ ਦੀ ਇਸ ਰਿਪੋਰਟ ਅਨੁਸਾਰ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਸਿਫ਼ਾਰਸ਼ ਕਰ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - NRI ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ DRO ਦਫ਼ਤਰ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਗ੍ਰਿਫ਼ਤਾਰ

ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਦੀ ਸਿਫ਼ਾਰਸ਼ ਦੇ ਆਧਾਰ 'ਤੇ ਨਾਇਬ-ਤਹਿਸੀਲਦਾਰ ਨੇ ਇਹ ਕੇਸ ਤਤਕਾਲੀ ਐਲ.ਏ.ਸੀ. ਨੂੰ ਅੱਗੇ ਭੇਜ ਦਿੱਤਾ, ਜਿਸ ਵੱਲੋਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਗਈਆਂ। ਸੁਰਿੰਦਰਪਾਲ ਸਿੰਘ ਨੂੰ ਇਸ ਕੇਸ ਵਿਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News