ਵਿਜੀਲੈਂਸ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਬਿੱਲ ਕਲਰਕ ਨੂੰ ਕੀਤਾ ਗ੍ਰਿਫ਼ਤਾਰ
Tuesday, Feb 14, 2023 - 06:07 PM (IST)

ਅਬੋਹਰ, ਫਿਰੋਜ਼ਪੁਰ (ਸੁਨੀਲ, ਕੁਮਾਰ) : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਵਿਭਾਗ ਫਿਰੋਜ਼ਪੁਰ ਦੀ ਟੀਮ ਨੇ ਅਬੋਹਰ-ਸੀਤੋ ਗੁੰਨੋਂ ਰੋਡ 'ਤੇ ਸਥਿਤ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇਕ ਬਿੱਲ ਕਲਰਕ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਉਪ-ਕਪਤਾਨ ਵਿਜੀਲੈਂਸ ਫਿਰੋਜ਼ਪੁਰ ਰਾਜ ਕੁਮਾਰ ਨੇ ਦੱਸਿਆ ਕਿ ਬਿੱਲ ਕਲਰਕ ਰੋਹਿਤ ਕੁਮਾਰ ਜੋ ਕਿ ਪਹਿਲਾਂ ਫਾਜ਼ਿਲਕਾ ਵਿੱਚ ਕੰਮ ਕਰਦਾ ਸੀ, ਹੁਣ ਇੱਥੇ ਤਾਇਨਾਤ ਹਨ। ਉਪ-ਕਪਤਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਕਿ ਰੋਹਿਤ ਨੇ ਸ਼ਿਕਾਇਤਕਰਤਾ ਤੋਂ ਬਿੱਲ ਪਾਸ ਕਰਨ ਦੇ ਬਦਲੇ 21 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ ਅਤੇ ਉਨ੍ਹਾਂ ਦਾ 20 ਹਜ਼ਾਰ ਵਿੱਚ ਸੌਦਾ ਤੈਅ ਹੋਇਆ ਸੀ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਘਰ 'ਚ ਪੁਆਏ ਕੀਰਨੇ, 4 ਭੈਣਾਂ ਦੇ ਇਕਲੌਤੇ ਭਰਾ ਦੀ ਤੜਫ਼-ਤੜਫ਼ ਕੇ ਹੋਈ ਮੌਤ
ਸ਼ਿਕਾਇਤਕਰਤਾ ਨੇ 10 ਹਜ਼ਾਰ ਰੁਪਏ ਪਹਿਲਾਂ ਦੇ ਦਿੱਤੇ ਸੀ ਅਤੇ ਉਸਦੇ ਬਾਅਦ ਉਸਨੇ ਸ਼ਿਕਾਇਤ ਦਰਜ ਕਰਵਾਈ। ਜਿਸ ਤੋਂ ਬਾਅਦ ਅੱਜ ਮੰਗਲਵਾਰ ਨੂੰ ਜਿਵੇਂ ਹੀ 10 ਹਜ਼ਾਰ ਰੁਪਏ ਰੋਹਿਤ ਕੁਮਾਰ ਨੇ ਸ਼ਿਕਾਇਤਕਰਤਾ ਤੋਂ ਲਏ ਤਾਂ ਵਿਜੀਲੈਂਸ ਵਿਭਾਗ ਦੀ ਟੀਮ ਨੇ ਉਸਨੂੰ ਰੰਗੇ ਹੱਥੀ ਕਾਬੂ ਕਰ ਲਿਆ। ਇਸ ਮੌਕੇ ਉਨ੍ਹਾਂ ਨਾਲ ਇੰਸਪੈਕਟਰ ਨਵਨੀਤ ਕੌਰ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਸਦੇ ਵਿਰੁੱਧ ਮਾਮਲਾ ਦਰਜ ਕਰ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਟੀਮ ਨੇ ਕੁਝ ਰਿਕਾਰਡ ਵੀ ਆਪਣੇ ਕਬਜ਼ੇ ਵਿੱਚ ਲਿਆ ਹੈ।
ਇਹ ਵੀ ਪੜ੍ਹੋ- ਬੰਬੀਹਾ ਗੈਂਗ ਖ਼ਿਲਾਫ਼ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਇਕੋ ਸਮੇਂ 60 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।