ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਲੀਗਲ ਮੀਟਰੋਲੋਜੀ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

Tuesday, Oct 04, 2022 - 01:50 AM (IST)

ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਲੀਗਲ ਮੀਟਰੋਲੋਜੀ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬਠਿੰਡਾ ਵਿਖੇ ਤਾਇਨਾਤ ਇਕ ਇੰਸਪੈਕਟਰ ਲੀਗਲ ਮੀਟਰੋਲੋਜੀ (ਵਜ਼ਨ ਅਤੇ ਮਾਪ) ਕਵਿੰਦਰ ਸਿੰਘ ਨੂੰ 9000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਕਵਿੰਦਰ ਸਿੰਘ ਨੂੰ ਅਕਾਲ ਪਰਿਵਾਰ ਪੈਟਰੋਲ ਪੰਪ ਬਠਿੰਡਾ ਦੇ ਮਾਲਕ ਕੰਵਰ ਯਾਦਵਿੰਦਰ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

 ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਪਾਲ ਨੂੰ ਲੈ ਕੇ ਕੈਪਟਨ ਦਾ ਵੱਡਾ ਬਿਆਨ, ਦੁਬਈ ਤੋਂ ਕਿਸ ਨੇ ਭੇਜਿਆ, ‘ਆਪ’ ਸਰਕਾਰ ਕਰਵਾਏ ਜਾਂਚ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਇੰਸਪੈਕਟਰ ਸਾਲਾਨਾ ਵਜ਼ਨ ਅਤੇ ਮਾਪ ਦੇ ਨਿਰੀਖਣ ਸਬੰਧੀ ਪੈਟਰੋਲ ਪੰਪ ’ਤੇ ਮਸ਼ੀਨਾਂ ਦੀ ਸਟੈਂਪਿੰਗ ਕਰਨ ਬਦਲੇ 9000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਤੋਂ ਇਲਾਵਾ ਉਕਤ ਮੁਲਜ਼ਮ ਨੇ ਪੰਪ ਦੇ ਕਰਮਚਾਰੀ ਨੂੰ ਆਪਣੀ ਗੱਡੀ ’ਚ 15 ਲੀਟਰ ਪੈਟਰੋਲ ਭਰਨ ਲਈ ਵੀ ਕਿਹਾ ਪਰ ਉਸ ਲਈ ਕੋਈ ਰਕਮ ਅਦਾ ਨਹੀਂ ਕੀਤੀ। ਸ਼ਿਕਾਇਤਕਰਤਾ ਵੱਲੋਂ ਦਿੱਤੀ ਸੂਚਨਾ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਟੀਮ ਨੇ ਉਕਤ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 9000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਵਿਧਾਨ ਸਭਾ ’ਚ ਭਗਵੰਤ ਮਾਨ ਸਰਕਾਰ ਦੇ ਹੱਕ ’ਚ ਸਰਬਸੰਮਤੀ ਨਾਲ ਪਾਸ ਹੋਇਆ ਭਰੋਸਗੀ ਮਤਾ


author

Manoj

Content Editor

Related News