ਵਿਜੀਲੈਂਸ ਨੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
Thursday, Sep 01, 2022 - 05:47 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਭਲਾਈਆਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਗੁਰਦਾਸ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸ ਸਿੰਘ ਨੂੰ ਪਿੰਡ ਭਲਾਈਆਣਾ, ਤਹਿਸੀਲ ਗਿੱਦੜਬਾਹਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਨਕਸ਼ਾ ਦੇਣ ਬਦਲੇ 4,000 ਰੁਪਏ ਦੀ ਮੰਗ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਹੁਣ ਹਾਈਕੋਰਟ ’ਚ ਪੇਸ਼ ਨਹੀਂ ਹੋਣਗੇ ਪੁਲਸ ਜਾਂਚ ਅਧਿਕਾਰੀ, AG ਘਈ ਨੇ DGP ਨੂੰ ਲਿਖਿਆ ਪੱਤਰ
ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਹੁਣ ਨਹੀਂ ਹੋਵੇਗਾ ਸਰਕਾਰੀ ਬੱਸਾਂ ’ਚੋਂ ਤੇਲ ਚੋਰੀ, ਟਰਾਂਸਪੋਰਟ ਮੰਤਰੀ ਭੁੱਲਰ ਨੇ ਚੁੱਕਿਆ ਅਹਿਮ ਕਦਮ