ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬ

Friday, Apr 28, 2023 - 08:24 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜ਼ਿਲ੍ਹੇ ਦੇ ਵੱਡਾਘਰ ਜੰਗਲਾਤ ਬੀਟ ਵਿਖੇ ਤਾਇਨਾਤ ਵਣ ਰੱਖਿਅਕ ਅਮਰਜੀਤ ਕੌਰ ਵਾਸੀ ਬਾਘਾ ਪੁਰਾਣਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਮੁਲਾਜ਼ਮ ਖ਼ਿਲਾਫ਼ ਇਹ ਮਾਮਲਾ ਮੋਗਾ ਜ਼ਿਲ੍ਹੇ ਦੇ ਪਿੰਡ ਮੰਗੇਵਾਲਾ ਦੇ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਇਸ ਬਿਰਧ ਆਸ਼ਰਮ 'ਚ ਰਹਿ ਰਹੇ ਬਜ਼ੁਰਗ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਕਰ ਰਹੇ ਨੇ ਯਾਦ, ਵੇਖੋ ਵੀਡੀਓ

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਮੁਲਾਜ਼ਮ ਨੇ ਉਸ ਅਤੇ ਉਸ ਦੇ ਗੁਆਂਢੀ ਵਿਰੁੱਧ ਜੰਗਲਾਤ ਦੀ ਜ਼ਮੀਨ ਵਿੱਚ ਪਾਣੀ ਦੀਆਂ ਪਾਈਪਾਂ ਵਿਛਾਉਣ ਲਈ ਭਾਰੀ ਜੁਰਮਾਨਾ ਨਾ ਲਗਾਉਣ ਬਦਲੇ ਦੋਵਾਂ ਕੋਲੋਂ 15-15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸੌਦਾ 10-10 ਹਜ਼ਾਰ ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਇਲ 'ਚ ਰਿਕਾਰਡ ਕਰ ਲਈ ਸੀ।

ਇਹ ਵੀ ਪੜ੍ਹੋ : ਡ੍ਰੈਗਨ ਨੇ ਫਿਰ ਚੱਲੀ ਚਾਲ! ਤਾਈਵਾਨ ਨੇੜੇ ਚੀਨੀ ਫੌਜ ਨੇ ਉਡਾਏ ਇੰਨੇ ਲੜਾਕੂ ਜਹਾਜ਼ ਤੇ ਡਰੋਨ

ਬੁਲਾਰੇ ਨੇ ਅੱਗੇ ਦੱਸਿਆ ਕਿ ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਜਾਲ ਵਿਛਾ ਕੇ ਦੋਸ਼ੀ ਮਹਿਲਾ ਮੁਲਾਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਕਰਮਚਾਰੀ ਖ਼ਿਲਾਫ਼ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਮਹਿਲਾ ਨੂੰ ਭਲਕੇ ਫਿਰੋਜ਼ਪੁਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News