ਫਿਰੋਜ਼ਪੁਰ ਜੇਲ੍ਹ ਦਾ ਚੌਂਕੀ ਇੰਚਾਰਜ ਸਾਥੀ ਸਣੇ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

Friday, Apr 04, 2025 - 10:51 AM (IST)

ਫਿਰੋਜ਼ਪੁਰ ਜੇਲ੍ਹ ਦਾ ਚੌਂਕੀ ਇੰਚਾਰਜ ਸਾਥੀ ਸਣੇ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

ਜਲੰਧਰ (ਸੁਧੀਰ)–ਵਿਜੀਲੈਂਸ ਚੀਫ਼ ਡਾਇਰੈਕਟਰ ਸੁਰਿੰਦਰ ਸਿੰਘ ਪਰਮਾਰ ਦੇ ਨਿਰਦੇਸ਼ਾਂ ’ਤੇ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਵਿਭਾਗ ਦੀ ਟੀਮ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ਵਿਚ ਬੰਦ ਮੁਲਜ਼ਮ ਦੀ ਮਦਦ ਕਰਨ ਬਦਲੇ ਉਸ ਕੋਲੋਂ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਫਿਰੋਜ਼ਪੁਰ ਜੇਲ੍ਹ ਨੇੜੇ ਸਥਿਤ ਚੌਕੀ ਇੰਚਾਰਜ ਐੱਸ. ਆਈ. ਸਰਵਣ ਸਿੰਘ ਅਤੇ ਉਸ ਦੇ ਪ੍ਰਾਈਵੇਟ ਆਪ੍ਰੇਟਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਕਾਬੂ ਮੁਲਜ਼ਮ ਤੋਂ ਪੁਲਸ ਨੇ 20 ਹਜ਼ਾਰ ਰੁਪਏ ਬਰਾਮਦ ਕਰ ਲਏ ਹਨ। ਪੰਜਾਬ ਵਿਜੀਲੈਂਸ ਵਿਭਾਗ ਦੇ ਚੀਫ਼ ਡਾਇਰੈਕਟਰ ਸੁਰਿੰਦਰ ਪਰਮਾਰ ਨੇ ਦੱਸਿਆ ਕਿ ਕੁਲਦੀਪ ਸਿੰਘ ਨਿਵਾਸੀ ਜ਼ਿਲ੍ਹਾ ਫਿਰੋਜ਼ਪੁਰ ਨੇ ਵਿਭਾਗ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸ ਦਾ ਭਰਾ ਲਖਵਿੰਦਰ ਸਿੰਘ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ਵਿਚ ਫਿਰੋਜ਼ਪੁਰ ਜੇਲ੍ਹ ਵਿਚ ਕੈਦ ਹੈ।

ਇਹ ਵੀ ਪੜ੍ਹੋ: ਰਾਧਾ ਸੁਆਮੀ ਡੇਰਾ ਬਿਆਸ 'ਚ ਹੋਣ ਵਾਲੇ ਸਤਿਸੰਗ ਨੂੰ ਲੈ ਕੇ ਨਵੀਂ ਅਪਡੇਟ, ਇਨ੍ਹਾਂ ਤਾਰੀਖ਼ਾਂ ਨੂੰ...

ਪਰਮਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਫਿਰੋਜ਼ਪੁਰ ਜੇਲ੍ਹ ਵਿਚ ਚੈਕਿੰਗ ਦੌਰਾਨ ਲਖਵਿੰਦਰ ਸਿੰਘ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ, ਜਿਸ ਕਾਰਨ ਫਿਰੋਜ਼ਪੁਰ ਥਾਣੇ ਵਿਚ ਉਸ ਖ਼ਿਲਾਫ਼ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਰਹੇ ਚੌਕੀ ਇੰਚਾਰਜ ਸਰਵਣ ਸਿੰਘ ਕੇਂਦਰੀ ਜੇਲ ਫਿਰੋਜ਼ਪੁਰ ਨੇ ਲਖਵਿੰਦਰ ਸਿੰਘ ਤੋਂ ਉਕਤ ਮਾਮਲੇ ਵਿਚ ਮਦਦ ਕਰਨ ਬਦਲੇ ਉਸ ਦੇ ਭਰਾ ਕੁਲਦੀਪ ਸਿੰਘ ਤੋਂ 50 ਹਜ਼ਾਰ ਰੁਪਏ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਜਿਸ ਦੇ ਬਾਅਦ ਸੂਚਨਾ ਮਿਲਣ ’ਤੇ ਵਿਜੀਲੈਂਸ ਦੀ ਟੀਮ ਨੇ ਟ੍ਰੈਪ ਲਾ ਕੇ ਫਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਚੌਂਕੀ ਇੰਚਾਰਜ ਸਰਵਣ ਸਿੰਘ ਨੂੰ ਆਪਣੇ ਪ੍ਰਾਈਵੇਟ ਆਪ੍ਰੇਟਰ ਸੰਦੀਪ ਸਿੰਘ ਜ਼ਰੀਏ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਫਿਲਹਾਲ ਕਾਬੂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।

ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਸੁਰਿੰਦਰ ਸਿੰਘ ਪਰਮਾਰ ਦੀ ਦੂਜੀ ਵੱਡੀ ਕਾਰਵਾਈ ਨਾਲ ਮਚੀ ਤਰਥੱਲੀ
ਪੰਜਾਬ ਪੁਲਸ ਵਿਚ ਵਧੀਆ ਕਾਰਗੁਜ਼ਾਰੀ ਨਿਭਾਉਣ ਅਤੇ ਆਪਣੀ ਡਿਊਟੀ ਨੂੰ ਬਾਖੂਬੀ ਅਤੇ ਈਮਾਨਦਾਰੀ ਨਾਲ ਨਿਭਾਉਣ ਵਾਲੇ ਵਿਜੀਲੈਂਸ ਵਿਭਾਗ ਦੇ ਨਵ-ਨਿਯੁਕਤ ਚੀਫ਼ ਡਾਇਰੈਕਟਰ ਸੁਰਿੰਦਰ ਸਿੰਘ ਪਰਮਾਰ ਵੱਲੋਂ ਕੁਝ ਦਿਨਾਂ ਵਿਚ ਹੀ ਦੂਜੀ ਵੱਡੀ ਕਾਰਵਾਈ ਕਰਨ ਨਾਲ ਸੂਬੇ ਭਰ ਦੇ ਕਈ ਵਿਭਾਗਾਂ ਵਿਚ ਤਰਥੱਲੀ ਮਚੀ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਇਸ ਤਸਵੀਰ ਨੂੰ ਵੇਖ ਹਰ ਅੱਖ ਹੋਈ ਭਾਵੁਕ, ਸੋਸ਼ਲ ਮੀਡੀਆ 'ਤੇ ਹੋ ਰਹੀ ਖ਼ੂਬ ਵਾਇਰਲ

ਵਰਣਨਯੋਗ ਹੈ ਕਿ ਬੀਤੇ ਦਿਨੀਂ ਵੀ ਸੁਰਿੰਦਰ ਸਿੰਘ ਪਰਮਾਰ ਨੇ ਪਹਿਲੀ ਵੱਡੀ ਕਾਰਵਾਈ ਕਰਦੇ ਹੋਏ ਹੁਸ਼ਿਆਰਪੁਰ ਦੇ ਜ਼ਿਲਾ ਬੁੱਲ੍ਹੋਵਾਲ ਵਿਚ ਤਾਇਨਾਤ ਥਾਣਾ ਇੰਚਾਰਜ ਅਤੇ ਏ. ਐੱਸ. ਆਈ. ਖ਼ਿਲਾਫ਼ ਕੁਰੱਪਸ਼ਨ ਐਕਟ ਦੇ ਨਾਲ-ਨਾਲ ਐੱਨ. ਡੀ. ਪੀ. ਐੱਸ. ਐਕਟ ਅਧੀਨ ਵੀ ਮਾਮਲਾ ਦਰਜ ਕੀਤਾ ਸੀ। ਇਸ ਘਟਨਾ ਨੂੰ ਹੋਇਆਂ ਕੁਝ ਦਿਨ ਹੀ ਬੀਤੇ ਸਨ ਕਿ ਅੱਜ ਉਨ੍ਹਾਂ ਫਿਰੋਜ਼ਪੁਰ ਦੀ ਕੇਂਦਰੀ ਜੇਲ ਦੇ ਚੌਕੀ ਇੰਚਾਰਜ ਅਤੇ ਉਸ ਦੇ ਸਾਥੀ ਪ੍ਰਾਈਵੇਟ ਆਪ੍ਰੇਟਰ ਨੂੰ ਵੀ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ਵਿਚ ਬੰਦ ਮੁਲਜ਼ਮ ਦੀ ਮਦਦ ਕਰਨ ਬਦਲੇ ਉਸ ਦੇ ਭਰਾ ਕੋਲੋਂ ਰਿਸ਼ਵਤ ਲੈਣ ਦੇ ਦੋਸ਼ ਵਿਚ ਕਾਬੂ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ। ‘ਪੰਜਾਬ ਕੇਸਰੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਸੂਬੇ ਭਰ ਦੇ ਸਾਰੇ ਵਿਭਾਗਾਂ ਨੂੰ ਸਾਫ਼ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਰਿਸ਼ਵਤ ਲੈਂਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕੋਈ ਵੀ ਕਿਉਂ ਨਾ ਹੋਵੇ।

ਇਹ ਵੀ ਪੜ੍ਹੋ: Punjab: ਪੈਟਰੋਲ ਪੰਪ ਸੰਚਾਲਕਾਂ ਨੂੰ ਨੋਟਿਸ ਜਾਰੀ, 3 ਦਿਨ ਦਾ ਦਿੱਤਾ ਸਮਾਂ ਨਹੀਂ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News