ਵਿਜੀਲੈਂਸ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ’ਚ ਪ੍ਰਿੰਸੀਪਲ ਗ੍ਰਿਫਤਾਰ

04/18/2022 11:29:54 PM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਾਰੀ ਕੀਤਾ ਗਏ ਹੈਲਪ ਲਾਈਨ ਨੰਬਰ ਰਾਹੀਂ ਰਿਸ਼ਵਤ ਲੈਣ ਵਾਲਿਆਂ ਦੀ ਹੁਣ ਖੈਰ ਨਹੀਂ ਹੈ। ਮੋਹਾਲੀ ਵਿੱਚ ਅੱਜ ਵਿਜੀਲੈਂਸ ਵੱਲੋਂ ਫੇਜ਼ ਪੰਜ ਸਥਿਤ ਆਈ.ਟੀ.ਆਈ. ਦੇ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਪੁਰਖਾਲਵੀ ਨੂੰ ਰਿਸ਼ਵਤ ਮੰਗਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਿੰਸੀਪਲ ’ਤੇ ਇਕ ਹਰਦੀਪ ਸਿੰਘ ਨਾਂ ਦੇ ਵਿਅਕਤੀ ਕੋਲੋਂ ਇੰਸਪੈਕਟਰ ਦੀ ਨੌਕਰੀ ਦਿਵਾਉਣ ਲਈ ਪੰਜਾਹ ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਗਿਆ ਹੈ। ਹਰਦੀਪ ਸਿੰਘ ਨੇ ਰਿਸ਼ਵਤ ਮੰਗਣ ਦੀ ਵੀਡੀਓ ਮੁੱਖ ਮੰਤਰੀ ਵੱਲੋਂ ਜਾਰੀ ਹੈਲਪ ਲਾਈਨ ਨੰਬਰ ਉਤੇ ਭੇਜੀ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ : ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਸਾਥੀ MP-5 ਗੰਨ ਤੇ 44 ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ


Manoj

Content Editor

Related News