ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਵਾਲਾ SHO ਕਾਬੂ, ਪੀੜਤ ਨੇ ਐਂਟੀ ਕੁਰੱਪਸ਼ਨ ਹੈਲਪਲਾਈਨ 'ਤੇ ਭੇਜੀ ਸੀ ਰਿਕਾਰਡਿੰਗ
Saturday, Nov 12, 2022 - 09:09 PM (IST)
ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਵਿਜੀਲੈਂਸ ਨੇ ਥਾਣਾ ਕੁੱਲਗੜ੍ਹੀ ਦੇ ਐੱਸ. ਐੱਚ. ਓ. ਇੰਸਪੈਕਟਰ ਰੁਪਿੰਦਰਪਾਲ ਸਿੰਘ ਨੂੰ ਕਥਿਤ ਰੂਪ ਵਿਚ 70 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਵਿਜੀਲੈਂਸ ਨੇ ਅੱਜ ਡੀ. ਐੱਸ. ਪੀ. ਕੇਵਲ ਕੰਬੋਜ ਦੀ ਅਗਵਾਈ ਹੇਠ ਥਾਣਾ ਕੁੱਲਗੜ੍ਹੀ ਦੇ ਐੱਸ. ਐੱਚ. ਓ. ਇੰਸਪੈਕਟਰ ਰੁਪਿੰਦਰਪਾਲ ਸਿੰਘ ਨੂੰ ਕਥਿਤ ਰੂਪ ਵਿਚ 70 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਲਖਬੀਰ ਸਿੰਘ ਵਾਸੀ ਪਿੰਡ ਕਾਸੂ ਬੇਗੂ ਨੇ ਮੁੱਖ ਮੰਤਰੀ ਪੰਜਾਬ ਦੇ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ 'ਤੇ ਇੰਸਪੈਕਟਰ ਰੁਪਿੰਦਰਪਾਲ ਸਿੰਘ ਦੀ ਸ਼ਿਕਾਇਤ ਕੀਤੀ ਸੀ ਅਤੇ ਉਸ ਵੱਲੋਂ ਕਥਿਤ ਰੂਪ ਵਿਚ ਰਿਸ਼ਵਤ ਮੰਗਣ ਦੀ ਇਕ ਰਿਕਾਰਡਿੰਗ ਵੀ ਨਾਲ ਭੇਜੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਸੁਧੀਰ ਸੂਰੀ ਕਤਲ ਕਾਂਡ : ਸੰਦੀਪ ਸੰਨੀ 3 ਦਿਨਾਂ ਰਿਮਾਂਡ ’ਤੇ, ਵੱਡੀ ਗਿਣਤੀ ਅਦਾਲਤ ’ਚ ਪਹੁੰਚੀਆਂ ਸਿੱਖ ਜਥੇਬੰਦੀਆਂ
ਵਿਜੀਲੈਂਸ ਵਿਭਾਗ ਫਿਰੋਜ਼ਪੁਰ ਨੇ ਇਸ ਸ਼ਿਕਾਇਤ ਤੇ ਗੰਭੀਰਤਾ ਨਾਲ ਕਾਰਵਾਈ ਕਰਦੇ ਹੋਏ ਅੱਜ ਇੰਸਪੈਕਟਰ ਰੁਪਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਵਿਜੀਲੈਂਸ ਵਿਭਾਗ ਵੱਲੋਂ ਫੜੇ ਗਏ ਐੱਸ. ਐੱਚ. ਓ. ਇੰਸਪੈਕਟਰ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਮੁਕੱਦਮਾ ਨੰਬਰ 28 ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।