8,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ
Friday, Jun 27, 2025 - 10:01 PM (IST)

ਜਲਾਲਾਬਾਦ (ਆਦਰਸ਼, ਬੰਟੀ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਬ ਡਵੀਜ਼ਨ ਦੇ ਥਾਣਾ ਅਮੀਰ ਖਾਸ ਵਿਖੇ ਤਾਇਨਾਤ ਸਬ-ਇੰਸਪੈਕਟਰ ਰਵੀਪਾਲ ਨੂੰ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਫਿਰੋਜ਼ਪੁਰ ਜ਼ਿਲੇ ਦੇ ਗੁਰੂਹਰਸਹਾਏ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।
ਵਿਦਿਆਰਥੀਆਂ ਲਈ ਵੱਡੀ ਖਬਰ! 67 B.Ed ਕਾਲਜਾਂ ਦੀ ਮਾਨਤਾ ਰੱਦ
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਗਈ ਹੈ ਜਿਸ ’ਚ ਦੋਸ਼ ਲਾਇਆ ਗਿਆ ਹੈ ਕਿ ਦੋਸ਼ੀ ਐੱਸ. ਆਈ. ਨੇ ਰੁਪਇਆ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਵਿਰੁੱਧ ਦਰਜ ਪੁਲਸ ਕੇਸ ਨਾਲ ਸਬੰਧਤ ਹਾਈ ਕੋਰਟ ’ਚ ਰਿੱਟ ਪਟੀਸ਼ਨ ਦਾ ਜਵਾਬ ਤਿਆਰ ਕਰਨ ਅਤੇ ਜਮ੍ਹਾਂ ਕਰਾਉਣ ਅਤੇ ਜ਼ਿਲਾ ਅਦਾਲਤ ’ਚ ਚਾਰਜਸ਼ੀਟ ਜਮ੍ਹਾਂ ਕਰਾਉਣ ਲਈ 10,000 ਰੁਪਏ ਦੀ ਰਿਸ਼ਵਤ ਰਾਸ਼ੀ ਮੰਗੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e