31 ਅਕਤੂਬਰ ਤੋਂ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

Friday, Oct 28, 2022 - 06:38 PM (IST)

ਚੰਡੀਗੜ੍ਹ (ਬਿਉਰੋ) : ਸਮਾਜ 'ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 31 ਅਕਤੂਬਰ ਤੋਂ 6 ਨਵੰਬਰ ਤਕ ਸੂਬੇ 'ਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ । ਪਹਿਲੇ ਦਿਨ ਬਿਉਰੋ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਜੀਲੈਂਸ ਭਵਨ ਐੱਸ. ਏ. ਐੱਸ. ਨਗਰ ਵਿਖੇ ਸਹੁੰ ਚੁਕਾਈ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਅਦਾਲਤ ’ਚ ਨਹੀਂ ਹੋਈ ਨਵਜੋਤ ਸਿੱਧੂ ਦੀ ਪੇਸ਼ੀ, ਫ਼ੈਸਲੇ ਨੂੰ ਚੈਲੰਜ ਕਰਨਗੇ ਸਾਬਕਾ DSP

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਵਿਜੀਲੈਂਸ ਬਿਉਰੋ ਦੀਆਂ ਸਾਰੀਆਂ ਰੇਂਜਾਂ ਅਤੇ ਯੂਨਿਟਾਂ ਇਸ ਸਾਲ ਲਈ ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਐਲਾਨੇ ਗਏ ‘ਭ੍ਰਿਸ਼ਟਾਚਾਰ ਮੁਕਤ ਭਾਰਤ - ਵਿਕਸਤ ਭਾਰਤ’ ਦੇ ਸੰਦੇਸ਼ ਨੂੰ ਫੈਲਾਉਣ ਲਈ ਸੂਬੇ ਭਰ 'ਚ ਜਾਗਰੂਕਤਾ ਮੁਹਿੰਮ ਚਲਾਉਣਗੀਆਂ। ਸਾਰੇ ਫੀਲਡ ਅਫਸਰਾਂ ਨੂੰ ਪਹਿਲਾਂ ਹੀ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵਿੱਦਿਅਕ ਸੰਸਥਾਵਾਂ, ਸੁਸਾਇਟੀਆਂ ਆਦਿ ਵਿਚ ਬੈਨਰ, ਪੋਸਟਰ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਜਾਗਰੂਕਤਾ ਪੈਦਾ ਕਰਨ ਲਈ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਬਿਊਰੋ ਵੱਲੋਂ ਸਰਕਾਰੀ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕੀਤੇ ਜਾ ਯਤਨਾਂ ਅਤੇ ਬਾਰੇ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਜਵਾਬਦੇਹ ਬਣਾਇਆ ਜਾ ਸਕੇ।


Anuradha

Content Editor

Related News