ਵਿਜੀਲੈਂਸ ਵੱਲੋਂ RTA ਦਫ਼ਤਰ ਸੰਗਰੂਰ ’ਚ ਵੱਡੇ ਘਪਲੇ ਦਾ ਪਰਦਾਫ਼ਾਸ਼, ਦੋ ਕਲਰਕਾਂ ਸਣੇ ਤਿੰਨ ਗ੍ਰਿਫ਼ਤਾਰ

Friday, Aug 19, 2022 - 03:38 PM (IST)

ਵਿਜੀਲੈਂਸ ਵੱਲੋਂ RTA ਦਫ਼ਤਰ ਸੰਗਰੂਰ ’ਚ ਵੱਡੇ ਘਪਲੇ ਦਾ ਪਰਦਾਫ਼ਾਸ਼, ਦੋ ਕਲਰਕਾਂ ਸਣੇ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜਨਲ ਟਰਾਂਸਪੋਰਟ ਅਥਾਰਟੀ (ਆਰ. ਟੀ. ਏ.) ਦਫ਼ਤਰ ਸੰਗਰੂਰ ’ਚ ਇਕ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਆਰ. ਟੀ. ਏ. , ਮੋਟਰ ਵਹੀਕਲ ਇੰਸਪੈਕਟਰ (ਐੱਮ. ਵੀ. ਆਈ.), ਦੋ ਕਲਰਕਾਂ, ਦੋ ਵਿਚੋਲਿਆਂ ਅਤੇ ਪ੍ਰਾਈਵੇਟ ਏਜੰਟਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ’ਚ ਵਿਜੀਲੈਂਸ ਨੇ ਇਸ ਦਫ਼ਤਰ ਦੇ ਦੋ ਮੁਲਾਜ਼ਮਾਂ ਅਤੇ ਇਕ ਵਿਚੋਲੇ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ’ਚ ਆਰ. ਟੀ. ਏ. ਸੰਗਰੂਰ, ਐੱਮ. ਵੀ. ਆਈ., ਉਨ੍ਹਾਂ ਦਾ ਅਮਲਾ ਅਤੇ ਪ੍ਰਾਈਵੇਟ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ, ਜੋ ਸੂਬਾ ਸਰਕਾਰ ਦੇ ਨਿਰਧਾਰਿਤ ਨਿਯਮਾਂ ਦੀ ਪਾਲਣਾ ਕਰਨ ਦੀ ਥਾਂ ਇਕ-ਦੂਜੇ ਨਾਲ ਮਿਲ ਕੇ ਵੱਖ-ਵੱਖ ਕਿਸਮਾਂ ਦੇ ਵਾਹਨਾਂ ਨੂੰ ਫਿੱਟਨੈੱਸ ਸਰਟੀਫਿਕੇਟ ਜਾਰੀ ਕਰਨ ਬਦਲੇ ਸੂਬੇ ’ਚ ਕੰਮ ਕਰ ਰਹੇ ਵੱਖ-ਵੱਖ ਏਜੰਟਾਂ ਤੋਂ ਰਿਸ਼ਵਤਾਂ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਨਿਯਮਾਂ ਅਨੁਸਾਰ ਸਾਰੇ ਵਪਾਰਕ ਵਾਹਨਾਂ ਨੂੰ ਸੜਕਾਂ ’ਤੇ ਚੱਲਣ ਲਈ ਆਰ.ਟੀ.ਏ. ਦਫ਼ਤਰ ਤੋਂ ਫਿੱਟਨੈੱਸ ਸਰਟੀਫਿਕੇਟ ਲੈਣਾ ਪੈਂਦਾ ਹੈ ਅਤੇ ਅਜਿਹੇ ਸਾਰੇ ਵਾਹਨਾਂ ਨੂੰ ਦਸਤਾਵੇਜ਼ਾਂ ਸਮੇਤ ਐੱਮ. ਵੀ. ਆਈ. ਵੱਲੋਂ ਆਪਣੇ ਦਫ਼ਤਰ ਵਿਖੇ ਮੌਕੇ ’ਤੇ ਨਿਰੀਖਣ ਕਰਨਾ ਹੁੰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਕਿਸਾਨਾਂ ਨਾਲ ਮੀਟਿੰਗ, ਕਿਹਾ-ਹਰ ਹਾਲ ’ਚ ਚਲਾਈ ਜਾਵੇਗੀ ਫਗਵਾੜਾ ਖੰਡ ਮਿੱਲ

ਘਪਲੇ ਦੀ ਰੂਪਰੇਖਾ ਦਾ ਖ਼ੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਏਜੰਟਾਂ ਅਤੇ ਵਿਚੋਲਿਆਂ ਦੀ ਮਿਲੀਭੁਗਤ ਨਾਲ ਵਾਹਨਾਂ ਦੀ ਮੌਕੇ ’ਤੇ ਫਿਜ਼ੀਕਲ ਵੈਰੀਫਿਕੇਸ਼ਨ ਕੀਤੇ ਬਿਨਾਂ ਹੀ ਵਾਹਨ ਦੇ ਮਾਡਲ ਦੇ ਹਿਸਾਬ ਨਾਲ 2800 ਰੁਪਏ ਤੋਂ ਲੈ ਕੇ 1000 ਰੁਪਏ ਪ੍ਰਤੀ ਵਾਹਨ ਰਿਸ਼ਵਤ ਦੇ ਬਦਲੇ ਫਿੱਟਨੈੱਸ ਸਰਟੀਫਿਕੇਟ ਜਾਰੀ ਕਰਦੇ ਆ ਰਹੇ ਹਨ। ਇਸ ਤਰ੍ਹਾਂ ਆਰ. ਟੀ. ਏ. ਅਤੇ ਐੱਮ. ਵੀ. ਆਈ. ਵੱਲੋਂ ਨਿਰਧਾਰਿਤ ਸਥਾਨ ’ਤੇ ਵਾਹਨ ਖੜ੍ਹੇ ਕਰਵਾਉਣ ਦੀ ਥਾਂ ਅਤੇ ਉਨ੍ਹਾਂ ਦੀ ਮੌਕੇ ’ਤੇ ਭੌਤਿਕ ਜਾਂਚ ਕੀਤੇ ਬਿਨਾਂ ਹੀ ਦਸਤਾਵੇਜ਼ਾਂ ਦੇ ਆਧਾਰ ’ਤੇ ਵਾਹਨਾਂ ਨੂੰ ਪਾਸ ਕੀਤਾ ਜਾ ਰਿਹਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਅਾਧਾਰ ’ਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਐੱਮ. ਵੀ. ਆਈ. ਸੰਗਰੂਰ ਦੇ ਦਫ਼ਤਰ ਦੀ ਅਚਨਚੇਤ ਜਾਂਚ ਕੀਤੀ, ਜਿਸ ’ਚ ਇਸ ਘਪਲੇ ਦੀਆਂ ਪਰਤਾਂ ਖੁੱਲ੍ਹੀਆਂ। ਇਸ ਮਾਮਲੇ ’ਚ ਵਿਜੀਲੈਂਸ ਬਿਊਰੋ ਨੇ ਮੌਕੇ ’ਤੇ ਹੀ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ’ਚ ਧਰਮਿੰਦਰ ਪਾਲ ਉਰਫ ਬੰਟੀ (ਏਜੰਟ) ਵਾਸੀ ਸੰਗਰੂਰ, ਕਲਰਕ ਗੁਰਚਰਨ ਸਿੰਘ ਅਤੇ ਡਾਟਾ ਐਂਟਰੀ ਆਪ੍ਰੇਟਰ ਜਗਸੀਰ ਸਿੰਘ ਤੋਂ ਇਲਾਵਾ ਕਰੀਬ 40 ਹਜ਼ਾਰ ਰੁਪਏ ਰਿਸ਼ਵਤ ਦੀ ਰਾਸ਼ੀ ਅਤੇ ਘਪਲੇ ਨਾਲ ਸਬੰਧਤ ਕਈ ਦਸਤਾਵੇਜ਼ ਵੀ ਬਰਾਮਦ ਕੀਤੇ ਹਨ।

ਇਹ ਖ਼ਬਰ ਵੀ ਪੜ੍ਹੋ : ਕਾਂਗਰਸੀ ਸਰਪੰਚ ਨੇ ਸ਼ਿਕਾਇਤ ਕਰਨ ’ਤੇ ਮੈਂਬਰ ਪੰਚਾਇਤ ਦੇ ਘਰ ’ਤੇ ਕੀਤੀ ਫਾਇਰਿੰਗ

ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਰਵਿੰਦਰ ਸਿੰਘ ਗਿੱਲ ਆਰ. ਟੀ. ਏ., ਮਹਿੰਦਰ ਪਾਲ ਐੱਮ. ਵੀ. ਆਈ., ਗੁਰਚਰਨ ਸਿੰਘ ਕਲਰਕ, ਜਗਸੀਰ ਸਿੰਘ ਡਾਟਾ ਐਂਟਰੀ ਆਪ੍ਰੇਟਰ, ਧਰਮਿੰਦਰ ਪਾਲ ਉਰਫ ਬੰਟੀ ਅਤੇ ਸੁਖਵਿੰਦਰ ਸੁੱਖੀ ਦੋਵੇਂ ਵਿਚੋਲੇ ਅਤੇ ਹੋਰ ਪ੍ਰਾਈਵੇਟ ਏਜੰਟਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ’ਚ ਐੱਫ. ਆਈ. ਆਰ. ਨੰਬਰ 19 ਮਿਤੀ 18-08-2022 ਧਾਰਾ 420, 120-ਬੀ ਆਈ. ਪੀ. ਸੀ. ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਕੀਤੀ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਘਪਲਾ ਪਿਛਲੇ 7-8 ਸਾਲਾਂ ਤੋਂ ਚੱਲ ਰਿਹਾ ਸੀ ਅਤੇ ਹਰ ਮਹੀਨੇ 2000-2500 ਤੋਂ ਵੱਧ ਵਾਹਨਾਂ ਨੂੰ ਫਿੱਟਨੈੱਸ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਸਨ, ਜਦਕਿ ਇਕ ਵਿਅਕਤੀ ਵੱਲੋਂ ਇੰਨੇ ਸਮੇਂ ’ਚ ਇੰਨੀ ਵੱਡੀ ਗਿਣਤੀ ’ਚ ਵਾਹਨਾਂ ਦਾ ਮੌਕੇ ’ਤੇ ਮੁਆਇਨਾ ਕਰਨਾ ਸੰਭਵ ਨਹੀਂ ਹੈ। ਇਸ ਤਰ੍ਹਾਂ ਇਸ ਸਮੇਂ ਦੌਰਾਨ ਹਰ ਮਹੀਨੇ ਅੰਦਾਜ਼ਨ 35-40 ਲੱਖ ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕੀਤੀ ਗਈ, ਜਿਸ ਨਾਲ ਇਹ ਮਾਮਲਾ ਕਰੋੜਾਂ ’ਚ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਦਫ਼ਤਰ ’ਚ ਪਹਿਲਾਂ ਤੋਂ ਤਾਇਨਾਤ ਸਾਰੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਫ਼ੋਨ ’ਤੇ ਧਮਕੀ ਭਰੇ ਮੈਸੇਜ ਭੇਜ ਫਿਰੌਤੀਆਂ ਮੰਗਣ ਵਾਲੇ 4 ਮੁਲਜ਼ਮ ਗ੍ਰਿਫ਼ਤਾ


author

Manoj

Content Editor

Related News