ਵਿਜੀਲੈਂਸ ਬਿਊਰੋ ਵਲੋਂ 2 ਸਿਪਾਹੀਆਂ ਅਤੇ 2 ਹੋਰਾਂ ਖ਼ਿਲਾਫ਼ ਰਿਸ਼ਵਤ ਦਾ ਮਾਮਲਾ ਦਰਜ

Saturday, Nov 07, 2020 - 12:47 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ 2 ਸਿਪਾਹੀਆਂ ਸਰਬਜੀਤ ਸਿੰਘ ਅਤੇ ਇਕਬਾਲ ਸਿੰਘ ਤੋਂ ਇਲਾਵਾ 2 ਵਿਅਕਤੀਆਂ ਜਸਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਖ਼ਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ ਜੋ ਇਕ ਬਸ ਆਪਰੇਟਰ ਤੋਂ ਪੁਲਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਲੈ ਰਹੇ ਸਨ। ਇਸ ਮਾਮਲੇ ਵਿਚ ਮੋਗਾ ਦੀ ਵਿਜੀਲੈਂਸ ਟੀਮ ਨੇ ਇਕ ਸਿਪਾਹੀ ਇਕਬਾਲ ਸਿੰਘ ਅਤੇ ਸਿਮਰਨਜੀਤ ਸਿੰਘ ਨੂੰ 15, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ :  2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ 'ਚ ਵੱਡਾ ਦਾਅ ਖੇਡਣ ਦੀ ਤਿਆਰੀ ਭਾਜਪਾ

ਬੁਲਾਰੇ ਅਨੁਸਾਰ ਉਕਤ ਦੋਵਾਂ ਮੁਲਜ਼ਮਾਂ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਹਰੀਏਵਾਲਾ ਦੇ ਵਸਨੀਕ ਗਗਨਦੀਪ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਬਿਊਰੋ ਨੂੰ ਦੱਸਿਆ ਹੈ ਕਿ ਉਹ ਇਕ ਮਿੰਨੀ ਬਸ ਆਪਰੇਟਰ ਹੈ ਅਤੇ ਉਕਤ ਦੋਸ਼ੀ ਪੁਲਸ ਮੁਲਾਜ਼ਮ ਉਸ ਨੂੰ ਨਸ਼ੀਲੇ ਪਦਾਰਥ ਰੱਖਣ ਦਾ ਡਰਾਵਾ ਦੇ ਕੇ ਪੁਲਸ ਕੇਸ ਨਾ ਦਰਜ ਕਰਨ ਲਈ 1 ਲੱਖ ਰੁਪਏ ਦੀ ਮੰਗ ਕਰ ਰਹੇ ਸਨ ਅਤੇ ਸੌਦਾ 50 ਹਜ਼ਾਰ ਰੁਪਏ 'ਚ ਤੈਅ ਹੋਇਆ।

ਇਹ ਵੀ ਪੜ੍ਹੋ :  ਮਾਨ ਦਾ ਵੱਡਾ ਬਿਆਨ, ਕਾਂਗਰਸੀ ਖਾਨਾ-ਜੰਗੀ ਦਾ ਖ਼ਮਿਆਜ਼ਾ ਭੁਗਤ ਰਿਹੈ ਪੰਜਾਬ

ਸ਼ਿਕਾਇਤਕਰਤਾ ਵਲੋਂ ਦਿੱਤੀ ਜਾਣਕਾਰੀ ਦੀ ਪੁਸ਼ਟੀ ਤੋਂ ਬਾਅਦ ਵਿਜੀਲੈਂਸ ਟੀਮ ਨੇ ਮੁਲਜ਼ਮ ਸਿਪਾਹੀ ਇਕਬਾਲ ਸਿੰਘ ਅਤੇ ਉਸ ਦੇ ਸਾਥੀ ਸਿਮਰਨਜੀਤ ਸਿੰਘ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਕੋਲੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਕਾਬੂ ਕੀਤਾ। ਉਕਤ ਚਾਰੇ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਰਿਸ਼ਵਤ ਦਾ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ


Gurminder Singh

Content Editor

Related News