ਅੰਮ੍ਰਿਤਸਰ : ਡਾ. ਭਾਗੋਵਾਲੀਆ 4 ਦਿਨ ਦੇ ਪੁਲਸ ਰਿਮਾਂਡ ''ਤੇ

Friday, May 10, 2019 - 04:06 PM (IST)

ਅੰਮ੍ਰਿਤਸਰ : ਡਾ. ਭਾਗੋਵਾਲੀਆ 4 ਦਿਨ ਦੇ ਪੁਲਸ ਰਿਮਾਂਡ ''ਤੇ

ਅੰਮ੍ਰਿਤਸਰ (ਸੰਜੀਵ) : ਅੰਮ੍ਰਿਤਸਰ ਦੇ ਜ਼ਿਲਾ ਸਿਹਤ ਅਧਿਕਾਰੀ ਡਾ. ਲਖਬੀਰ ਸਿੰਘ ਭਾਗੋਵਾਲੀ ਨੂੰ ਅੱਜ ਵਿਜੀਲੈਂਸ ਬਿਊਰੋ ਵਲੋਂ ਅਦਾਲਤ ਵਿਚ ਪੇਸ਼ ਕਰਕੇ 4 ਦਿਨ ਦੇ ਪੁਲਸ ਰਿਮਾਂਡ 'ਤੇ ਲਿਆ ਗਿਆ ਹੈ। ਇਸ ਦੀ ਪੁਸ਼ਟੀ ਐੱਸ. ਐੱਸ. ਪੀ. ਵਿਜੀਲੈਂਸ ਆਰ. ਕੇ ਬਖਸ਼ੀ ਵਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਾ. ਭਾਗੋਵਾਲੀਆ ਤੋਂ ਵਿਜੀਲੈਂਸ ਬਿਊਰੋ ਨੂੰ ਕਈ ਜਾਣਕਾਰੀਆਂ ਹਾਸਲ ਕਰਨੀਆਂ ਹਨ, ਜਿਸ ਲਈ ਉਨ੍ਹਾਂ ਨੂੰ ਰਿਮਾਂਡ 'ਤੇ ਲਿਆ ਗਿਆ ਹੈ। 
ਉਨ੍ਹਾਂ ਦੱਸਿਆ ਕਿ ਡਾ. ਭਾਗੋਵਾਲੀਆ ਤੋਂ ਬਰਾਮਦ ਕੀਤੇ ਗਏ ਮੋਬਾਇਲ ਫੋਨ ਅਤੇ ਲੈਪਟਾਪ ਦੇ ਪਾਸਵਰਡ ਵੀ ਅਜੇ ਉਨ੍ਹਾਂ ਵਲੋਂ ਨਹੀਂ ਦੱਸੇ ਜਾ ਰਹੇ। ਇਥੇ ਇਹ ਦੱਸਣਯੋਗ ਹੈ ਕਿ ਬੀਤੀ ਦਿਨੀਂ ਵਿਜੀਲੈਂਸ ਵਿਭਾਗ ਦੀ ਵਿਸ਼ੇਸ਼ ਟੀਮ ਨੇ ਡਾ. ਭਾਗੋਵਾਲੀਆ ਨੂੰ ਉਨ੍ਹਾਂ ਦੇ ਦਫਤਰ ਤੋਂ ਗ੍ਰਿਫਤਾਰ ਕਰਕੇ ਭ੍ਰਿਸ਼ਟਾਚਾਰ ਐਕਟ ਦੇ ਅਧੀਨ ਨਾਮਜ਼ਦ ਕੀਤਾ ਸੀ।


author

Gurminder Singh

Content Editor

Related News