ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਘੁਟਾਲੇ ਦਾ ਚਲਾਨ ਮੋਹਾਲੀ ਦੀ ਅਦਾਲਤ ’ਚ ਪੇਸ਼

Saturday, Aug 06, 2022 - 05:01 PM (IST)

ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਘੁਟਾਲੇ ਦਾ ਚਲਾਨ ਮੋਹਾਲੀ ਦੀ ਅਦਾਲਤ ’ਚ ਪੇਸ਼

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਮੋਹਾਲੀ ਦੀ ਅਦਾਲਤ ਵਿੱਚ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਮਿੱਥੇ ਸਮੇਂ ਅੰਦਰ ਚਲਾਨ ਪੇਸ਼ ਕਰ ਦਿੱਤਾ ਹੈ, ਜਿਸ ਨੂੰ ਰੈਗੂਲਰ ਸੁਣਵਾਈ ਲਈ ਸ਼ੈਸ਼ਨ ਕੋਰਟ ਵਿੱਚ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਓਰੋ ਵੱਲੋਂ ਪਹਿਲਾਂ ਹੀ ਮੁਕੱਦਮਾ ਨੰ. 7, ਮਿਤੀ 6-7-2022 ਨੂੰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਮਨਪ੍ਰੀਤ ਸਿੰਘ ਅਤੇ ਇੱਕ ਪ੍ਰੈਸ ਰਿਪੋਰਟਰ ਕਮਲਪ੍ਰੀਤ ਸਿੰਘ ਉਰਫ ਕਮਲ, ਤੱਤਕਾਲੀ ਮੰਤਰੀ ਦੇ ਓ.ਐੱਸ.ਡੀ. ਤੋਂ ਇਲਾਵਾ ਹੋਰ ਮੁਲਜਮਾਂ ਕੇਸ ਦਰਜ ਕੀਤਾ ਹੋਇਆ ਹੈ। 

ਪੜ੍ਹੋ ਇਹ ਵੀ ਖ਼ਬਰ: ਖਾਲੜਾ ਵਿਖੇ ਸਾਬਕਾ ਸਰਪੰਚ ਦੇ ਮੁੰਡੇ ਦੀ ਕਰਤੂਤ ਤੋਂ ਖ਼ਫ਼ਾ 2 ਬੱਚਿਆਂ ਦੀ ਮਾਂ ਨੇ ਗਲ ਲਾਈ ਮੌਤ

ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ 7/6/2022 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿੱਚ ਹਨ। ਉਨ੍ਹਾਂ ਦੱਸਿਆ ਕਿ ਬਿਓਰੋ ਵੱਲੋਂ ਇਸ ਮਾਮਲੇ ਵਿੱਚ ਮੁਲਜ਼ਮ ਸਾਧੂ ਸਿੰਘ ਧਰਮਸੋਤ, ਗੁਰਮਨਪ੍ਰੀਤ ਸਿੰਘ, ਡੀ.ਐੱਫ.ਓ. ਅਤੇ ਕਮਲਪ੍ਰੀਤ ਸਿੰਘ ਉਰਫ ਕਮਲ ਖ਼ਿਲਾਫ਼ ਸੀ.ਆਰ.ਪੀ.ਸੀ. ਦੀ ਧਾਰਾ 173(2) ਤਹਿਤ ਸੈਸ਼ਨ ਕੋਰਟ, ਮੁਹਾਲੀ ਵਿੱਚ ਅੰਤਿਮ ਰਿਪੋਰਟ ਅੱਜ ਦਾਇਰ ਕਰ ਦਿੱਤੀ ਗਈ ਹੈ। ਹੁਣ ਇਹ ਮੁਕੱਦਮਾ ਮੁਹਾਲੀ ਦੀ ਵਧੀਕ ਅਤੇ ਸੈਸ਼ਨ ਅਦਾਲਤ ਵਿੱਚ ਸੁਣਵਾਈ ਲਈ ਭੇਜ ਦਿੱਤਾ ਗਿਆ ਹੈ। ਇਸ ’ਤੇ ਵਿਚਾਰ ਲਈ ਅਗਲੀ ਤਰੀਖ਼ 8 ਅਗਸਤ, 2022 ਨਿਸ਼ਚਿਤ ਕੀਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ

ਵਰਨਣਯੋਗ ਹੈ ਕਿ ਉਕਤ ਸਾਬਕਾ ਮੰਤਰੀ ਹੋਰਨਾ ਸਮੇਤ ਖੈਰ ਦੇ ਦਰੱਖਤਾਂ ਦੀ ਕਟਾਈ ਦੇ ਪਰਮਿਟ ਦੇਣ, ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਕਰਨ ਅਤੇ ਜੰਗਲਾਤ ਵਿਭਾਗ ਦੇ ਹੋਰ ਮੁਲਜ਼ਮਾਂ ਅਤੇ ਨਿੱਜੀ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਵਿਭਾਗ ਵਿੱਚ ਸੰਗਠਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸੀ। ਬੁਲਾਰੇ ਨੇ ਦੱਸਿਆ ਕਿ ਇਸ ਘੁਟਾਲੇ ਵਿੱਚ ਵੱਖ-ਵੱਖ ਦੋਸ਼ੀਆਂ ਤੋਂ ਮਿਲੇ ਦਸਤਾਵੇਜੀ ਸਬੂਤਾਂ ਅਤੇ ਜੁਬਾਨੀ ਖੁਲਾਸਿਆਂ ਦੇ ਆਧਾਰ ’ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਬਿਊਰੋ ਨੇ ਉਕਤ ਵਿਅਕਤੀਆਂ ਤੋਂ ਇਲਾਵਾ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ


author

rajwinder kaur

Content Editor

Related News