ਵਿਜੀਲੈਂਸ ਦੀ ਟੀਮ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
Monday, Nov 23, 2020 - 06:01 PM (IST)
ਜਲੰਧਰ (ਜਤਿੰਦਰ ਚੋਪੜਾ)— ਵਿਜੀਲੈਂਸ ਬਿਊਰੋ ਵੱਲੋਂ ਇਥੋਂ ਦੇ ਪਿੰਡ ਦੀਵਾਲੀ 'ਚ ਇਕ ਪਟਵਾਰੀ ਨੂੰ ਰਿਸ਼ਤਵ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਿਸ਼ਤਵ ਦਾ ਮਾਮਲਾ 27 ਹਜ਼ਾਰ ਦੇ ਕਰੀਬ ਸੀ ਅਤੇ ਵਿਜੀਲੈਂਸ ਵੱਲੋਂ 2 ਹਜ਼ਾਰ ਰੁਪਏ ਪਟਵਾਰੀ ਦੇ ਕੋਲੋਂ ਬਰਾਮਦ ਕੀਤੇ ਗਏ ਹਨ। ਫੜੇ ਗਏ ਪਟਵਾਰੀ ਦੀ ਪਛਾਣ ਨਰਿੰਦਰ ਗੁਪਤਾ ਦੇ ਰੂਪ 'ਚ ਹੋਈ ਹੈ।
ਇਹ ਵੀ ਪੜ੍ਹੋ: ਕਾਰ ਚਾਲਕ ਵੱਲੋਂ ਅਚਾਨਕ ਦਰਵਾਜ਼ਾ ਖੋਲ੍ਹਣਾ ਰਾਹਗੀਰ ਲਈ ਬਣਿਆ ਕਾਲ, ਮਿਲੀ ਦਰਦਨਾਕ ਮੌਤ
ਪਟਵਾਰੀ ਨੂੰ ਮੌਕੇ 'ਤੇ ਜਲੰਧਰ ਪ੍ਰਸ਼ਾਸਨਿਕ ਕੰਪਲੈਕਸ 'ਚ ਸਥਿਤ ਪਟਵਾਰ ਖਾਨੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਡੀ. ਐੱਸ. ਪੀ. ਦੇਵੇਂਦਰ ਸਿੰਘ ਰਿਸ਼ਵਤ ਦੇ ਮਾਮਲੇ ਦੀ ਸੂਚਨਾ ਪਾ ਕੇ ਤੁਰੰਤ ਆਪਣੀ ਟੀਮ ਦੇ ਨਾਲ ਮੌਕੇ 'ਤੇ ਜਲੰਧਰ ਪ੍ਰਸ਼ਾਸਨਿਕ ਕੰਪਲੈਕਸ 'ਚ ਸਥਿਤ ਪਟਵਾਰ ਖਾਨੇ 'ਚ ਪਹੁੰਚੇ। ਮੌਕੇ 'ਤੇ ਛਾਪੇਮਾਰੀ ਦੌਰਾਨ ਪਟਵਾਰੀ ਨਰਿੰਦਰ ਗੁਪਤਾ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਮੁੜ 'ਕੋਰੋਨਾ ਦਾ ਵੱਡਾ ਧਮਾਕਾ, ਵੱਡੀ ਗਿਣਤੀ 'ਚ ਨਵੇਂ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ
ਇਹ ਵੀ ਪੜ੍ਹੋ: ਧੀ ਨੂੰ ਮਿਲ ਕੇ ਖ਼ੁਸ਼ੀ-ਖ਼ੁਸ਼ੀ ਘਰ ਵਾਪਸ ਪਰਤ ਰਿਹਾ ਸੀ ਪਿਓ, ਵਾਪਰੀ ਅਣਹੋਣੀ ਨੇ ਪੁਆਏ ਕੀਰਨੇ