ਵਿਜੀਲੈਂਸ ਨੇ ਜੂਨ ਮਹੀਨੇ 13 ਮੁਲਾਜ਼ਮਾਂ ਤੇ 2 ਲੋਕਾਂ ਨੂੰ ਰਿਸ਼ਵਤ ਲੈਂਦੇ ਦਬੋਚਿਆ

Tuesday, Jul 09, 2019 - 08:42 AM (IST)

ਵਿਜੀਲੈਂਸ ਨੇ ਜੂਨ ਮਹੀਨੇ 13 ਮੁਲਾਜ਼ਮਾਂ ਤੇ 2 ਲੋਕਾਂ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੂਨ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰ ਕੇ 13 ਸਰਕਾਰੀ ਮੁਲਾਜ਼ਮ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ, ਜਿਨ੍ਹਾਂ 'ਚ ਪੁਲਸ ਵਿਭਾਗ ਦੇ 5, ਬਿਜਲੀ ਵਿਭਾਗ ਦੇ 4 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 4 ਮੁਲਾਜ਼ਮ ਸ਼ਾਮਲ ਹਨ। ਇਸ ਤੋਂ ਇਲਾਵਾ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਰਿਸ਼ਵਤ ਦੇ ਕੇਸਾਂ 'ਚ ਦੋਸ਼ੀ ਪਾਏ ਗਏ 7 ਕਰਮਚਾਰੀਆਂ ਨੂੰ ਸਜ਼ਾਵਾਂ ਤੇ ਜ਼ੁਰਮਾਨੇ ਸੁਣਾਏ ਹਨ।
ਇਸ ਸਬੰਧੀ ਚੀਫ ਡਾਇਰੈਕਟਰ ਕਮ ਏ. ਡੀ. ਜੀ. ਪੀ ਵਿਜੀਲੈਂਸ ਬਿਓਰੋ ਪੰਜਾਬ ਬੀ. ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ 'ਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ 'ਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ 'ਚ ਚਲਦੇ ਮੁਕੱਦਮਿਆਂ ਦੌਰਾਨ ਦੋਸ਼ੀਆਂ ਨੂੰ ਨਿਆਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ 5 ਕੇਸਾਂ ਦੇ ਚਲਾਨ ਵੱਖ-ਵੱਖ ਵਿਸ਼ੇਸ਼ ਅਦਾਲਤਾਂ 'ਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਹੋਰ ਡੂੰਘਾਈ ਨਾਲ ਪੜਤਾਲ ਕਰਨ ਲਈ ਵਿਜੀਲੈਂਸ ਵਲੋਂ 2 ਮੁਕੱਦਮੇ ਵੀ ਦਰਜ ਕੀਤੇ ਗਏ। ਇਸੇ ਦੌਰਾਨ ਭ੍ਰਿਸ਼ਟਾਚਾਰ ਸਬੰਧੀ ਲਗਾਏ ਇਲਜ਼ਾਮਾਂ ਦੀ ਪੁਖਤਾ ਪੜਤਾਲ ਲਈ 3 ਹੋਰ ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ।


author

Babita

Content Editor

Related News