ਵਿਜੀਲੈਂਸ ਬਿਊਰੋ ਵੱਲੋਂ ਬਰਨਾਲਾ SSP ਦਫ਼ਤਰ ਦਾ ਸੀਨੀਅਰ ਅਸਿਸਟੈਂਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫਤਾਰ
Saturday, Mar 07, 2026 - 01:20 PM (IST)
ਬਰਨਾਲਾ- ਬਰਨਾਲਾ 'ਚ ਰਿਸ਼ਵਤਖੋਰੀ ਦੇ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਨੇ ਐੱਸ.ਐੱਸ.ਪੀ. ਦਫ਼ਤਰ ਬਰਨਾਲਾ ਵਿੱਚ ਤਾਇਨਾਤ ਸੀਨੀਅਰ ਅਸਿਸਟੈਂਟ ਦਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ ਭਰ ਦੇ ਆੜ੍ਹਤੀਆਂ ਨੇ ਕਰ'ਤਾ ਵੱਡਾ ਐਲਾਨ, ਇਸ ਦਿਨ ਸੰਘਰਸ਼ ਲਈ ਵਜਾ'ਤਾ ਬਿਗੁਲ
ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਨੇ ਬਰਨਾਲਾ ਵਿੱਚ ਪੰਜਾਬ ਪੁਲਸ ਵਿੱਚ ਤਾਇਨਾਤ ਏ.ਐੱਸ.ਆਈ. ਮੱਖਣ ਸ਼ਾਹ ਦੀ ਸੇਵਾ ਤਿੰਨ ਸਾਲ ਵਧਾਉਣ ਲਈ ਭੇਜੀ ਗਈ ਅਰਜ਼ੀ ਦੇ ਮਾਮਲੇ ਵਿੱਚ ਕੰਮ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗੀ ਸੀ। ਇਸ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਨੇ ਜਾਲ ਬਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦਵਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬ: ਮਾਰਚ ਦੇ ਪਹਿਲੇ ਹਫਤੇ ਹੀ ਕਿਉਂ ਪੈ ਰਹੀ ਕਹਿਰ ਦੀ ਗਰਮੀ ! ਮੌਸਮ ਵਿਗਿਆਨੀਆਂ ਨੇ ਦੱਸਿਆ ਵੱਡਾ ਕਾਰਨ
ਇਸ ਸੰਬੰਧੀ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਕੇਸ ਨੰਬਰ 4 ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਵੱਲੋਂ ਸਿਰਫ਼ ਪ੍ਰੈੱਸ ਨੋਟ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਉੱਧਰ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਸਿਸਟੈਂਟ ਦਵਿੰਦਰ ਸਿੰਘ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਉਸ ਨੂੰ ਸਾਜ਼ਿਸ਼ ਦੇ ਤਹਿਤ ਝੂਠੇ ਮਾਮਲੇ ਵਿੱਚ ਫਸਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ : ਦਰਜਨਾਂ ਪਿੰਡਾਂ 'ਤੇ ਮੰਡਰਾ ਰਿਹਾ ਖ਼ਤਰਾ, ਕਿਸੇ ਵੇਲੇ ਵੀ ਵਾਪਰ ਸਕਦੈ ਭਾਣਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
