ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਮਾਮਲੇ ’ਚ ਭਗੌੜਾ ਅੰਮ੍ਰਿਤਸਰ ਜੇਲ੍ਹ ਦਾ ਵਾਰਡਨ ਹਰਪ੍ਰੀਤ ਕੀਤਾ ਗ੍ਰਿਫ਼ਤਾਰ

10/11/2022 10:23:31 AM

ਚੰਡੀਗੜ੍ਹ/ਅੰਮ੍ਰਿਤਸਰ (ਰਮਨਜੀਤ ਸਿੰਘ, ਇੰਦਰਜੀਤ) - ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਭਗੌੜਾ ਕਰਾਰ ਦਿੱਤੇ ਗਏ ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਵਾਰਡਰ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਰਪ੍ਰੀਤ ਨੇ ਜੇਲ੍ਹ ਵਿਚ ਬੰਦ ਕੈਦੀ ਨੂੰ ਮੋਬਾਇਲ ਫੋਨ ਦੀ ਬਰਾਮਦਗੀ ਦਾ ਕੇਸ ਦਰਜ ਕਰਨ ਦਾ ਡਰ ਦਿਖਾ ਕੇ 80 ਹਜ਼ਾਰ ਰੁਪਏ ਬਤੌਰ ਰਿਸ਼ਵਤ ਵਜੋਂ ਲਏ ਸਨ। ਇਸ ਦੋਸ਼ ਵਿਚ ਵਾਰਡਰ ਹਰਪ੍ਰੀਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਹੋਇਆ ਸੀ, ਜਿਸ ਵਿਚ ਉਹ ਫ਼ਰਾਰ ਚੱਲ ਰਿਹਾ ਸੀ। 

ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ

ਇਕ ਵੱਖਰੇ ਮਾਮਲੇ ਵਿਚ ਇਕ ਪ੍ਰਾਈਵੇਟ ਬੱਸ ਦਾ ਹਾਕਰ ਜਸਬੀਰ ਸਿੰਘ, ਜਿਸ ਦੀ ਪੰਜਾਬ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਸੀ, ਉਹ ਨਿੱਜੀ ਬੱਸਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਸਰਕਾਰੀ ਬੱਸਾਂ ਦੇ ਰੂਟਾਂ ਦਾ ਸਮਾਂ ਬਦਲਦਾ ਸੀ। ਪੰਜਾਬ ਸਰਕਾਰ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਸੀ। ਇਸ ਮਾਮਲੇ ਵਿਚ 4 ਅਪ੍ਰੈਲ 20-21 ਨੂੰ ਤਤਕਾਲੀ ਐੱਸ. ਐੱਸ. ਪੀ. ਵਿਜੀਲੈਂਸ ਬਿਊਰੋ ਪਰਮਪਾਲ ਸਿੰਘ ਨੇ ਕੇਸ ਦਰਜ ਕੀਤਾ ਸੀ, ਜਿਸ ਵਿੱਚ ਜਸਬੀਰ ਸਿੰਘ ਫ਼ਰਾਰ ਸੀ।

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ’ਚ ਸੈਲਫੀ ਲੈ ਰਿਹਾ ਸੀ ਲਾੜਾ, ਗੋਲ਼ੀਆਂ ਚਲਾਉਂਦਾ ਪ੍ਰੇਮੀ ਪਹੁੰਚਿਆ ਚੁੱਕ ਕੇ ਲੈ ਗਿਆ ਲਾੜੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਬਾਰਡਰ ਰੇਂਜ ਦੇ ਐੱਸ. ਐੱਸ. ਪੀ ਵਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਜੇਲ੍ਹ ਵਾਰਡਰ ਹਰਪ੍ਰੀਤ ਸਿੰਘ ਵਾਸੀ ਵੈਰੋਵਾਲ, ਤਰਨਤਾਰਨ ਖ਼ਿਲਾਫ਼ ਪਹਿਲਾਂ ਹੀ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਐਕਟ ਦੀਆਂ ਧਰਾਵਾਂ ਮੁਤਾਬਕ ਇਸ ਕੇਸ ਨੂੰ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੂੰ ਤਬਦੀਲ ਕਰ ਦਿੱਤਾ ਗਿਆ ਸੀ।

ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ : 2 ਧੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਮਗਰੋਂ ਮਾਂ ਨੇ ਕੀਤੀ ਖ਼ੁਦਕੁਸ਼ੀ

ਦੂਜੇ ਮਾਮਲੇ ਵਿਚ ਪੰਜਾਬ ਰੋਡਵੇਜ਼ ਦੇ ਕਈ ਮੁਲਾਜ਼ਮ ਪ੍ਰਾਈਵੇਟ ਵਿਅਕਤੀਆਂ ਨੂੰ ਨਿੱਜੀ ਬੱਸਾਂ ਨੂੰ ਲਾਭ ਪਹੁੰਚਾਉਣ ਲਈ, ਜੋ ਸਰਕਾਰੀ ਬੱਸਾਂ ਦੇ ਰੂਟਾਂ ਦਾ ਨੁਕਸਾਨ ਕਰਦੇ ਹੋਏ ਮਹੀਨਾਵਰ ਰਿਸ਼ਵਤ ਲੈਂਦੇ ਹਨ, ਉਸ ਮਾਮਲੇ ਵਿਚ ਕਈ ਹੋਰ ਲੋਕਾਂ ਸਮੇਤ ਉਕਤ ਪ੍ਰਾਈਵੇਟ ਬੱਸ ਦਾ ਹਾਕਰ ਜਸਵੀਰ ਸਿੰਘ ਵੀ ਸ਼ਾਮਲ ਹੈ। ਉਸ ਨੂੰ ਬੱਸ ਸਟੈਂਡ ਜਲੰਧਰ ਤੋਂ ਕਾਬੂ ਕਰ ਲਿਆ। ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੇ ਥਾਣੇ ਵਿਚ ਪਹਿਲਾਂ ਹੀ ਕੇਸ ਦਰਜ ਕੀਤਾ ਗਿਆ ਹੈ। ਐੱਸ. ਐੱਸ. ਪੀ. ਵਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਰੁਖ ਅਪਣਾ ਰਿਹਾ ਹੈ ਅਤੇ ਕਿਸੇ ਵੀ ਮੁਲਜ਼ਮ ਨੂੰ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ : ਦੁਬਈ ਤੋਂ ਅੰਮ੍ਰਿਤਸਰ ਪੁੱਜੀ ਸਪਾਈਸ ਜੈੱਟ ਦੀ ਫਲਾਈਟ 'ਚੋਂ ਕਈ ਯਾਤਰੀਆਂ ਦਾ ਸਾਮਾਨ ਗਾਇਬ, ਹੋਇਆ ਹੰਗਾਮਾ

 

rajwinder kaur

This news is Content Editor rajwinder kaur