ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਗ੍ਰਿਫ਼ਤਾਰ, ਹਨੀ ਟਰੈਪ ਨੈੱਟਵਰਕ ਦਾ ਵੀ ਹਿੱਸਾ ਸੀ ਮੁਲਾਜ਼ਮ

Tuesday, Sep 24, 2024 - 05:54 PM (IST)

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਏ. ਐੱਸ. ਆਈ. ਨੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਅਤੇ ਸ਼ਿਕਾਇਤਕਰਤਾ ਦੇ ਨਜ਼ਦੀਕੀ ਸਾਥੀ ਨੂੰ ਫਰਜ਼ੀ ਐੱਨ. ਡੀ. ਪੀ. ਐੱਸ ਕੇਸ ਤੋਂ ਬਚਾਉਣ ਦੇ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।

ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪੁਲਸ ਮੁਲਾਜ਼ਮ 'ਹਨੀ ਟਰੈਪ ਨੈਟਵਰਕ' ਦਾ ਹਿੱਸਾ ਸੀ, ਜਿਸ ਵਿਚ ਔਰਤਾਂ ਸਮੇਤ ਹੋਰ ਪੁਲਸ ਅਧਿਕਾਰੀ ਅਤੇ ਨਿੱਜੀ ਵਿਅਕਤੀ ਸ਼ਾਮਲ ਸਨ। ਇਹ ਦੋਸ਼ੀ ਆਪਣੀਆਂ ਸਾਥੀ ਔਰਤਾਂ ਦੀ ਮਿਲੀਭੁਗਤ ਰਾਹੀਂ ਅਣਪਛਾਤੇ ਵਿਅਕਤੀਆਂ ਨੂੰ ਬਹਿਲਾ-ਫੁਸਲਾ ਕੇ ਹੋਟਲਾਂ ਵਿਚ ਲਿਜਾਣ ਲਈ ਮਜ਼ਬੂਰ ਕਰਦਾ ਸੀ ਅਤੇ ਬਾਅਦ ਵਿੱਚ ਖੁਦ ਹੀ  ਆਪਣੇ ਹੋਰ ਪੁਲਸ ਮੁਲਾਜ਼ਮਾਂ ਨਾਲ ਮੌਕੇ ’ਤੇ ਪਹੁੰਚਕੇ ਪੀੜਤਾਂ ਨੂੰ ਬਲੈਕਮੇਲ ਕਰਕੇ ਮੋਟੀਆਂ ਰਕਮਾਂ ਵਸੂਲਦਾ ਸੀ।

ਇਹ ਵੀ ਪੜ੍ਹੋ- ਜ਼ਰਾ ਬਚ ਕੇ! ਹੁਣ ਹਸੀਨਾਵਾਂ ਨਿਊਡ ਹੋ ਕੇ ਲੱਗੀਆਂ ਭਰਮਾਉਣ, ਵੀਡੀਓ ਕਾਲ ਰਿਕਾਰਡ ਕਰ ਕੇ ਫਿਰ ਕਰਦੀਆਂ...

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News