ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਹੇਠਾਂ ਜੇ. ਈ. ਨੂੰ ਕੀਤੀ ਗ੍ਰਿਫ਼ਤਾਰ

Tuesday, Feb 07, 2023 - 04:41 PM (IST)

ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਹੇਠਾਂ ਜੇ. ਈ. ਨੂੰ ਕੀਤੀ ਗ੍ਰਿਫ਼ਤਾਰ

ਗੂਰੂਹਰਸਹਾਏ (ਮਨਜੀਤ) : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਹਲਕਾ ਗੁਰੂਹਰਸਹਾਏ ਦੇ ਅੰਦਰ ਵਿਜੀਲੈਂਸ ਟੀਮ ਵੱਲੋਂ ਕੀਤੀ ਕਾਰਵਾਈ ਅਧੀਨ ਬਿਜਲੀ ਬੋਰਡ ਦੇ ਇੱਕ ਜੇ. ਈ. ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ- ਆਸਟ੍ਰੇਲੀਆ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੇ ਤੋੜਿਆ ਦਮ, 2 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੁਟੀ ਵਾਸੀ ਦਲੀਪ ਸਿੰਘ ਪੁੱਤਰ ਮਾਹਣਾ ਸਿੰਘ ਦਾ ਦੋਸ਼ ਸੀ ਕਿ ਜੇ. ਈ. ਬਕਸ਼ੀਸ਼ ਸਿੰਘ ਨੇ ਪਿੰਡ ਮੋਠਾਂਵਾਲਾ ਵਿਖੇ ਉਸ ਦੀ ਇਕ ਚੱਕੀ 'ਤੇ ਟਰਾਂਸਫਾਰਮਰ ਲਗਾਉਣ ਦੇ ਲਈ ਉਸ ਕੋਲੋਂ ਰਿਸ਼ਵਤ ਵਜੋਂ 20 ਹਜ਼ਾਰ ਰੁਪਏ ਵਸੂਲੇ ਹਨ। ਸ਼ਿਕਾਇਤ ਕਰਤਾ ਵੱਲੋਂ ਵਿਜੀਲੈਂਸ ਕੋਲ ਜੇ. ਈ. ਬਖਸ਼ੀਸ਼ ਸਿੰਘ ਦੀਆਂ ਰਿਕਾਰਡਿੰਗ ਅਤੇ ਹੋਰ ਸਬੂਤ ਪੇਸ਼ ਕਰਨ ਤੇ ਵਿਜੀਲੈਂਸ ਟੀਮ ਨੇ ਜੇ. ਈ. ਬਖਸ਼ੀਸ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ- ਸਾਲੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ NRI ਜੀਜੇ ਨੂੰ ਅਦਾਲਤ ਨੇ ਸੁਣਾਈ ਸਖ਼ਤ ਸਜ਼ਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News