5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ
Tuesday, Jul 09, 2024 - 12:45 AM (IST)
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਗੁਰਸੇਵਕ ਸਿੰਘ ਵਾਸੀ ਗ੍ਰੀਨ ਸਿਟੀ, ਰਾਏਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੇ ਨਿੱਜੀ ਸਹਾਇਕ ਲਾਡੀ ਰਾਹੀਂ ਜ਼ਮੀਨ ਦਾ ਇੰਤਕਾਲ ਕਰਵਾਉਣ ਬਦਲੇ 5,000 ਰੁਪਏ ਦੀ ਨਾਜਾਇਜ਼ ਰਕਮ ਵਸੂਲੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਕਿਉਂਕਿ ਜ਼ੁਬਾਨੀ ਸਬੂਤਾਂ ਅਤੇ ਮੌਕੇ ਦੀ ਵੀਡੀਓ ਰਿਕਾਰਡਿੰਗ ਨੇ 5,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਨੂੰ ਸਾਬਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਆਸ਼ਕ ਨਾਲ ਮਿਲ ਜਿਊਂਦਾ ਸਾੜ'ਤਾ ਘਰਵਾਲਾ, ਚੱਕਰਾਂ 'ਚ ਪਾ'ਤੀ ਪੰਜਾਬ ਪੁਲਸ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਪੜਤਾਲ ਰਿਪੋਰਟ ਦੇ ਆਧਾਰ ’ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਅਸਲਾ ਘਰ 'ਚ ਬੰਦੂਕ ਸਾਫ਼ ਕਰਦੇ ਸਮੇਂ ਚੱਲੀ ਗੋਲ਼ੀ, ਹੋਮਗਾਰਡ ਦੀ ਹੋ ਗਈ ਮੌਤ, 2 ਮਹੀਨੇ ਬਾਅਦ ਹੋਣਾ ਸੀ ਰਿਟਾਇਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e