ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ
Thursday, Sep 19, 2024 - 05:48 PM (IST)

ਹੁਸ਼ਿਆਰਪੁਰ (ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਇਕ ਮਾਲ ਪਟਵਾਰੀ ਜੁਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਜਹਾਨਪੁਰ ਦੇ ਵਸਨੀਕ ਸਰੂਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੀ ਜੱਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਤਿੰਨ ਵੱਖ-ਵੱਖ ਮੌਕਿਆਂ ’ਤੇ 5000 ਰੁਪਏ ਦੀ ਰਿਸ਼ਵਤ ਲਈ ਹੈ।
ਇਹ ਵੀ ਪੜ੍ਹੋ- ਖ਼ਤਰੇ ਦੀ ਘੰਟੀ, UK ’ਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ 'ਤੇ ਛਾਏ ਸੰਕਟ ਦੇ ਬੱਦਲ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜ੍ਹਤਾਲ ਦੌਰਾਨ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਹੀ ਪਾਏ ਗਏ ਹਨ। ਇਸ ਪੜ੍ਹਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ’ਚ ਸ਼ਾਮਲ ਇਨ੍ਹਾਂ ਮਸ਼ਹੂਰ ਗੈਂਗਸਟਰਾਂ ਬਾਰੇ ਖੁੱਲ੍ਹੀਆਂ ਹੈਰਾਨੀਜਨਕ ਪਰਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ