ਭ੍ਰਿਸ਼ਟਾਚਾਰ ਦੇ ਮੁਕੱਦਮੇ ''ਚ ਭਗੌੜੇ ਪੰਜਾਬ ਰੋਡਵੇਜ਼ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤੇ ਗ੍ਰਿਫ਼ਤਾਰ

Saturday, Sep 10, 2022 - 06:11 PM (IST)

ਭ੍ਰਿਸ਼ਟਾਚਾਰ ਦੇ ਮੁਕੱਦਮੇ ''ਚ ਭਗੌੜੇ ਪੰਜਾਬ ਰੋਡਵੇਜ਼ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤੇ ਗ੍ਰਿਫ਼ਤਾਰ

ਅੰਮ੍ਰਿਤਸਰ (ਗੁਰਿੰਦਰ ਸਾਗਰ) - ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਸਬੰਧੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਪੰਜਾਬ ਰੋਡਵੇਜ਼ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਇੰਸਪੈਕਟਰ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਦੇ ਰਵਾਨਾ ਹੋਣ ਦਾ ਸਮਾਂ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰਿਸ਼ਵਤ ਇਕੱਤਰ ਕਰਨ ਦੇ ਦੋਸ਼ਾਂ ਤਹਿਤ ਦਰਜ ਇੱਕ ਮੁਕੱਦਮੇ ਵਿਚ ਭਗੌੜੇ ਚੱਲੇ ਆ ਰਹੇ ਸਨ।

ਪੜ੍ਹੋ ਇਹ ਵੀ ਖ਼ਬਰ: ਪਤੀ ਨੇ ਰੰਗੇ ਹੱਥੀਂ ਫੜੀ ਆਸ਼ਕ ਨੂੰ ਮਿਲਣ ਗਈ ਪਤਨੀ, ਹੋਇਆ ਜ਼ਬਰਦਸਤ ਹੰਗਾਮਾ (ਵੀਡੀਓ)

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁਝ ਮੁਲਾਜ਼ਮਾਂ ਵੱਲੋਂ ਸਰਕਾਰੀ ਬੱਸਾਂ ਦੇ ਬੱਸ ਅੱਡੇ ਵਿੱਚੋਂ ਚੱਲਣ ਦਾ ਟਾਇਮ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰੋਜ਼ਾਨਾ/ਮਹੀਨਾਵਾਰ ਰਿਸ਼ਵਤ ਇਕੱਠੀ ਕਰਨ ਦੇ ਦੋਸ਼ ਲੱਗੇ ਸਨ। ਇਸ ਸਬੰਧੀ ਬਿਊਰੋ ਵੱਲੋਂ ਮੁਕੱਦਮਾ ਨੰਬਰ 5 ਮਿਤੀ 30-04-2021 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ

ਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸ਼ਾਮਲ ਦੋਸ਼ੀਆਂ ਵਿੱਚੋਂ ਭਗੌੜੇ ਚਲੇ ਆ ਰਹੇ ਪੰਜਾਬ ਰੋਡਵੇਜ਼ ਡੀਪੂ ਅੰਮ੍ਰਿਤਸਰ-2 ਦੇ ਸੇਵਾਮੁਕਤ ਇੰਸਪੈਕਟਰ ਰਾਜ ਕੁਮਾਰ ਰਾਜੂ ਵਾਸੀ ਪਿੰਡ ਫੁੱਲੜਾ ਤਹਿਸੀਲ ਤੇ ਜ਼ਿਲ੍ਹਾ ਪਠਾਨਕੋਟ ਅਤੇ ਤਰਸੇਮ ਸਿੰਘ ਸੇਵਾਮੁਕਤ ਇੰਸਪੈਕਟਰ ਪੰਜਾਬ ਰੋਡਵੇਜ਼ ਡਿਪੂ ਜਲੰਧਰ-1 ਵਾਸੀ ਪਿੰਡ ਚੱਕਖੇਲਾਂ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਅੱਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਵਿਖੇ ਵਾਪਰੀ ਕਤਲ ਦੀ ਵਾਰਦਾਤ ਮੌਕੇ ਮੌਜੂਦ ਸੀ ਇਹ ਨੌਜਵਾਨ, ਰੋ-ਰੋ ਦੱਸੀ ਸਾਰੀ ਕਹਾਣੀ (ਵੀਡੀਓ)


author

rajwinder kaur

Content Editor

Related News