15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਵਿਜੀਲੈਂਸ ਬਿਊਰੋ ਵੱਲੋਂ ਏ. ਐੱਸ. ਆਈ. ਗ੍ਰਿਫਤਾਰ

Saturday, Mar 08, 2025 - 01:01 PM (IST)

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਵਿਜੀਲੈਂਸ ਬਿਊਰੋ ਵੱਲੋਂ ਏ. ਐੱਸ. ਆਈ. ਗ੍ਰਿਫਤਾਰ

ਬਟਾਲਾ (ਮਠਾਰੂ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਿਵਲ ਲਾਈਨਜ਼ ਥਾਣਾ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਏ. ਐੱਸ. ਆਈ. ਸੁਖਰਾਜ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਏ. ਐੱਸ. ਆਈ. ਨੂੰ ਗੁਰਦਾਸਪੁਰ ਦੀ ਇਕ ਫਾਊਂਡਰੀ ਦੇ ਮਾਲਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸ ਵਿਰੁੱਧ ਬਟਾਲਾ ਪੁਲਸ ਸਟੇਸ਼ਨ ਵਿਖੇ ਇਕ ਐੱਫ. ਆਈ. ਆਰ. ਦਰਜ ਹੈ ਅਤੇ ਏ. ਐੱਸ. ਆਈ. ਸੁਖਰਾਜ ਸਿੰਘ ਉਸ ਦੇ ਕੇਸ ਦਾ ਜਾਂਚ ਅਧਿਕਾਰੀ ਆਈ. ਓ. ਹੈ ਅਤੇ ਉਸ ਨੇ ਜਾਂਚ ਦੌਰਾਨ ਉਸ ਦਾ ਪੱਖ ਲੈਣ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਤਸਦੀਕ ਅਤੇ ਇਸ ਸਬੰਧੀ ਮਿਲੇ ਸਬੂਤਾਂ ਦੀ ਜਾਂਚ ਉਪਰੰਤ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News