20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

Tuesday, Mar 25, 2025 - 07:31 PM (IST)

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰੀਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ 20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਮੂਣਕ ਬਲਾਕ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਮੁਲਜ਼ਮ ਪ੍ਰਿਥਵੀ ਸਿੰਘ (ਪੰਚਾਇਤ ਸਕੱਤਰ) ਨੂੰ ਪਹਿਲਾਂ ਹੀ ਉਕਤ ਆਡਿਟ ਇੰਸਪੈਕਟਰ ਦੇ ਨਾਮ 'ਤੇ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਾ ਚੁੱਕਾ ਹੈ।

ਮਾਡਲ ਟਾਊਨ 'ਚ ਦਿਨ-ਦਿਹਾੜੇ ਡਕੈਤੀ, ਬਜ਼ੁਰਗ ਜੋੜੇ ਨੂੰ ਬੰਧਕ ਬਣਾ ਲੱਖਾਂ ਦੀ ਲੁੱਟ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦਵਿੰਦਰ ਬਾਂਸਲ ਨੂੰ ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੰਚਾਇਤ ਸਕੱਤਰ ਨੇ ਆਪਣੀ ਪਿਛਲੀ ਤਾਇਨਾਤੀ ਦੌਰਾਨ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਨ ਬਦਲੇ  20000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਅਨੁਸਾਰ ਪੰਚਾਇਤ ਸਕੱਤਰ ਨੇ ਉਸਨੂੰ ਸੀ ਦੱਸਿਆ ਕਿ ਰਿਸ਼ਵਤ ਦੀ ਇਹ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨਾਲ ਸਾਂਝੀ ਕੀਤੀ ਜਾਣੀ ਹੈ।

ਫੇਸਬੁੱਕ ਪੋਸਟ 'ਤੇ ਟਿੱਪਣੀ ਕਰਨ 'ਤੇ ਵਿਦਿਆਰਥੀ 'ਤੇ ਹਮਲਾ, 4 ਗ੍ਰਿਫ਼ਤਾਰ

ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਸਕੱਤਰ ਨੂੰ ਪਹਿਲਾਂ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਦੂਜਾ ਸਹਿ-ਮੁਲਜ਼ਮ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News