ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਸਿਵਲ ਹਸਪਤਾਲ ਬਠਿੰਡਾ ਦਾ ਮੁਲਾਜ਼ਮ ਗ੍ਰਿਫ਼ਤਾਰ

Tuesday, Jul 12, 2022 - 11:02 PM (IST)

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਸਿਵਲ ਹਸਪਤਾਲ ਬਠਿੰਡਾ ਦਾ ਮੁਲਾਜ਼ਮ ਗ੍ਰਿਫ਼ਤਾਰ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸੂਬੇ ’ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਜਾਰੀ ਐਂਟੀ ਕੁਰੱਪਸ਼ਨ ਹੈਲਪਲਾਈਨ ਉੱਪਰ ਲੋਕਾਂ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਖਿਲਾਫ਼ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਸਿੱਟੇ ਵਜੋਂ ਵਿਜੀਲੈਂਸ ਬਿਊਰੋ ਨੂੰ ਮਿਲੀਆਂ ਸ਼ਿਕਾਇਤਾਂ ਦੇ ਆਧਾਰ ਉੱਤੇ ਬਿਊਰੋ ਨੇ ਅੱਜ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਦਰਜਾ ਚਾਰ ਮੁਲਾਜ਼ਮ ਵਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਉਪਰ ਕਈ ਵਿਅਕਤੀਆਂ ਵੱਲੋਂ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਪੈਸੇ ਹਾਸਲ ਕਰਨ ਸਬੰਧੀ ਦੋਸ਼ ਲਾਏ ਗਏ ਸਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਏ. ਜੀ. ਸਿੱਧੂ ’ਤੇ ਹਮਲਾ, ਲਾਰੈਂਸ ਬਿਸ਼ਨੋਈ ਦੇ ਕੇਸ ਦੀ ਸੁਣਵਾਈ ਲਈ ਗਏ ਸਨ ਦਿੱਲੀ

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਪਿੰਡ ਬਹਾਦਰਗਡ਼੍ਹ ਜੰਡੀਆਂ ਦੇ ਵਸਨੀਕ ਨਿਰਗੁਣ ਸਰਗੁਣ ਗਿਆਤਾ ਸਿੰਘ ਨੇ ਇਸ ਹੈਲਪਲਾਈਨ ਉੱਤੇ ਮੁਲਜ਼ਮ ਵਰਿੰਦਰ ਸਿੰਘ ਖ਼ਿਲਾਫ਼ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਦੀ ਗਹਿਨ ਪੜਤਾਲ ਉਪਰੰਤ ਵਿਜੀਲੈਂਸ ਨੇ ਮੁਕੱਦਮਾ ਦਰਜ ਕਰਕੇ ਮੁਲਜ਼ਮ ਵਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, ਮੋਗਾ ਦੇ ਨੌਜਵਾਨ ਦੀ ਅਚਾਨਕ ਹੋਈ ਮੌਤ

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਰਿੰਦਰ ਸਿੰਘ ਨੇ ਸ਼ਿਕਾਇਤਕਰਤਾ ਨਿਰਗੁਣ ਸਰਗੁਣ ਗਿਆਤਾ ਸਿੰਘ ਕੋਲੋਂ ਦੋ ਕਿਸ਼ਤਾਂ ਵਿਚ ਡੇਢ-ਡੇਢ ਲੱਖ ਰੁਪਏ (ਕੁਲ ਤਿੰਨ ਲੱਖ ਰੁਪਏ) ਹਾਸਲ ਕੀਤੇ ਸਨ। ਇਸ ਤੋਂ ਇਲਾਵਾ ਗੁਰਮੇਲ ਸਿੰਘ ਪੁੱਤਰ ਮਿੱਠੂ ਸਿੰਘ, ਮੇਹਰਜੀਤ ਸਿੰਘ ਪੁੱਤਰ ਅਵਤਾਰ ਸਿੰਘ, ਮਨਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ, ਤਾਰਾ ਸਿੰਘ ਪੁੱਤਰ ਬਲਵੀਰ ਸਿੰਘ, ਜਗਦੀਪ ਸਿੰਘ ਪੁੱਤਰ ਬਾਬੂ ਸਿੰਘ ਆਦਿ ਨੂੰ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਹਰ ਇਕ ਵਿਅਕਤੀ ਕੋੋਲੋਂ ਢਾਈ-ਢਾਈ ਲੱਖ ਰੁਪਏ ਗੁਰਲਾਲ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਬਹਾਦਰਗੜ ਜੰਡੀਆਂ ਰਾਹੀਂ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਕੱਦਮਾ ਨੰਬਰ 3 ਮਿਤੀ 11-07-2022 ਅਧੀਨ ਧਾਰਾ 420 ਆਈਪੀਸੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਵਿਖੇ ਦਰਜ ਕਰ ਲਿਆ ਹੈ ਅਤੇ ਹੋਰ ਤਫਤੀਸ਼ ਜਾਰੀ ਹੈ।     
 


author

Manoj

Content Editor

Related News