ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੇ ਦਰੱਖ਼ਤਾਂ ਦੀ ਕਟਾਈ ਵਾਸਤੇ ਲਈ 70 ਹਜ਼ਾਰ ਦੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Monday, May 22, 2023 - 11:29 PM (IST)

ਚੰਡੀਗੜ੍ਹ/ਸੰਗਰੂਰ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿਚ ਤਾਇਨਾਤ ਬਲਾਕ ਜੰਗਲਾਤ ਅਫ਼ਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - WhatsApp ਲਿਆਇਆ ਇਕ ਹੋਰ ਸ਼ਾਨਦਾਰ ਫੀਚਰ, Messages ਭੇਜਣ ਤੋਂ ਬਾਅਦ ਕਰ ਸਕੋਗੇ Edit

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਖ਼ਿਲਾਫ਼ ਇਹ ਕੇਸ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਾਤਰੋਂ ਦੇ ਗੁਰਜੀਤ ਸਿੰਘ ਵੱਲੋਂ ‘ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਕਰਮਚਾਰੀਆਂ ਨੇ ਜੰਗਲਾਤ ਵਿਭਾਗ ਨਾਲ ਸਬੰਧਤ ਦਰੱਖ਼ਤਾਂ ਦੀ ਕਟਾਈ ਦੇ ਇਵਜ਼ ਵਿਚ ਭਾਰੀ ਜੁਰਮਾਨਾ ਨਾ ਲਾਏ ਜਾਣ ਬਦਲੇ 70,000 ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਹਨ।

ਇਹ ਵੀ ਪੜ੍ਹੋ : ਬਾਥਰੂਮ 'ਚੋਂ ਮਿਲੀ ਅਭਿਨੇਤਾ ਆਦਿਤਿਆ ਸਿੰਘ ਰਾਜਪੂਤ ਦੀ ਲਾਸ਼, ਰਾਤ ਦੋਸਤਾਂ ਨਾਲ ਕੀਤੀ ਪਾਰਟੀ, ਫਿਰ ਅਚਾਨਕ...

ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਵੱਲੋਂ ਆਨਲਾਈਨ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਦੋਵਾਂ ਦੋਸ਼ੀਆਂ ਨੂੰ ਸ਼ਿਕਾਇਤਕਰਤਾ ਤੋਂ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਾਜ਼ਮਾਂ ਖ਼ਿਲਾਫ਼ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News