ਵਿਜੀਲੈਂਸ ਬਿਊਰੋ ਨੇ ਵਕੀਲ ਨੂੰ ਕੀਤਾ ਗ੍ਰਿਫ਼ਤਾਰ, CM ਮਾਨ ਦੀ ਹੈਲਪਲਾਈਨ 'ਤੇ ਮਿਲੀ ਸੀ ਸ਼ਿਕਾਇਤ

Thursday, Dec 21, 2023 - 10:53 PM (IST)

ਵਿਜੀਲੈਂਸ ਬਿਊਰੋ ਨੇ ਵਕੀਲ ਨੂੰ ਕੀਤਾ ਗ੍ਰਿਫ਼ਤਾਰ, CM ਮਾਨ ਦੀ ਹੈਲਪਲਾਈਨ 'ਤੇ ਮਿਲੀ ਸੀ ਸ਼ਿਕਾਇਤ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ  ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਨ ਅਧਿਕਾਰੀ, ਵਾਸੀ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਜਤਿੰਦਰ ਸਿੰਘ, ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਵੱਲੋਂ ਕੀਤੀ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿਚ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਢੀਂਡਸਾ ਧੜੇ ਵੱਲੋਂ ਪੰਥਕ ਏਕਤਾ ਦਾ ਖਾਕਾ ਤਿਆਰ!

ਇਸ ਸਬੰਧੀ ਹੋਰ ਜਾਣਕਾਰੀ  ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਕਤ ਕਾਨੂੰਨ ਅਧਿਕਾਰੀ ਨੇ ਉਸ ਦੀ ਜ਼ਮੀਨ ਐਕਵਾਇਰ ਕਰਨ ਬਦਲੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ’ਤੇ 20 ਫੀਸਦੀ ਹੋਰ ਵੱਧ ਮੁਆਵਜ਼ਾ ਭਾਵ 20 ਲੱਖ ਰੁਪਏ ਦਾ ਵਾਧੂ ਮੁਆਵਜ਼ਾ ਜਾਰੀ ਕਰਨ ਦੇ ਇਵਜ਼ ’ਚ 8 ਲੱਖ ਰੁਪਏ ਬਤੌਰ ਰਿਸ਼ਵਤ ਲਏ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਵਕੀਲ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮਿਲੇ MP ਸੁਸ਼ੀਲ ਰਿੰਕੂ, ਜਲੰਧਰ ਦੇ ਲੋਕਾਂ ਲਈ ਰੱਖੀ ਇਹ ਮੰਗ

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ੀ ਕਾਨੂੰਨ ਅਫਸਰ ਨੂੰ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ ਰਿਸ਼ਵਤ ਲੈਣ ’ਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਮੁਲਜ਼ਮ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News