ਪਟਵਾਰੀ ਤੇ ਨਾਇਬ ਤਹਿਸੀਲਦਾਰ ਨੇ ਬਣਾ ਦਿੱਤੀ ਜਾਅਲੀ ਵਸੀਅਤ, ਖ਼ੁਲਾਸਾ ਹੋਣ 'ਤੇ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
Thursday, Aug 24, 2023 - 04:14 AM (IST)
ਚੰਡੀਗੜ੍ਹ\ਬਰੇਟਾ (ਬਾਂਸਲ): ਸੂਬੇ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਅਤੇ ਖਾਨਗੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿਚ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜ਼ਿਲ੍ਹਾ ਮਾਨਸਾ ਦੇ ਬਰੇਟਾ ਵਿਖੇ ਤਾਇਨਾਤ ਹੈ ਅਤੇ ਮੁਲਜ਼ਮ ਪਟਵਾਰੀ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਹਾਈ ਪ੍ਰੋਫਾਈਲ ਸੈਕਸ ਰੈਕੇਟ ਦਾ ਪਰਦਾਫਾਸ਼, ਅਧਿਕਾਰੀ ਦੀ ਕੋਠੀ 'ਚ ਚੱਲ ਰਿਹਾ ਸੀ ਗੰਦਾ ਧੰਦਾ
ਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 409, 465, 467, 468, 471 ਅਤੇ 120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)(ਏ) ਅਤੇ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਐਫਆਈਆਰ ਨੰ. 29 ਮਿਤੀ 23.8.23 ਨੂੰ ਦਰਜ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਤਕਾਲੀ ਕਾਨੂੰਨਗੋ ਦਰਸ਼ਨ ਸਿੰਘ, ਜੋ ਹੁਣ ਬਰੇਟਾ ਵਿਖੇ ਨਾਇਬ ਤਹਿਸੀਲਦਾਰ ਹੈ, ਪਟਵਾਰੀ ਬਲਕਾਰ ਸਿੰਘ ਅਤੇ ਤਹਿਸੀਲਦਾਰ ਵਿਪਨ ਭੰਡਾਰੀ ਨੇ ਖਨੌਰੀ ਕਲਾਂ ਦੇ ਦੀਪਕ ਰਾਜ ਨਾਲ ਮਿਲੀਭੁਗਤ ਕਰਕੇ ਖਨੌਰੀ ਵਿਖੇ 14 ਕਨਾਲ 11 ਮਰਲੇ ਜ਼ਮੀਨ ਦੇ ਜਾਅਲੀ ਦਸਤਾਵੇਜ਼ ਅਤੇ ਫਰਜ਼ੀ ਖਾਨਗੀ ਵਸੀਅਤ ਤਿਆਰ ਕੀਤੀ ਸੀ।
ਇਹ ਖ਼ਬਰ ਵੀ ਪੜ੍ਹੋ - ਮਹੂਰਤ ਕਢਵਾ ਕੇ ਕੀਤੀ 1 ਕਰੋੜ ਰੁਪਏ ਦੀ ਡਕੈਤੀ, ਡਾਕੂਆਂ ਦੇ ਨਾਲ-ਨਾਲ ਜੋਤਿਸ਼ੀ ਵੀ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਪਟਿਆਲਾ ਦੀਆਂ ਟੀਮਾਂ ਵੱਲੋਂ ਪਟਵਾਰੀ ਬਲਕਾਰ ਸਿੰਘ ਅਤੇ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8