ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

Saturday, Sep 26, 2026 - 11:37 AM (IST)

ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਜਲੰਧਰ ਸਥਿਤ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਮੁਤਾਬਕ ਮੁਲਜ਼ਮ ਮਹਿਲਾ ਨੇ ਪਾਸਪੋਰਟ ਦਫ਼ਤਰ ਜਲੰਧਰ ਦੇ ਅਧਿਕਾਰੀਆਂ ਨਾਲ ਸੰਪਰਕ ਹੋਣ ਦਾ ਹਵਾਲਾ ਦਿੰਦੇ ਸ਼ਿਕਾਇਤ ਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਇਹ ਕਾਰਵਾਈ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਫਿਲੌਰ ਦੇ ਪਿੰਡ ਕੰਡੋਲਾ ਕੁਰਦ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਸ਼ਿਕਾਇਤ ਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ ਅਤੇ ਉਸ ਦੀ ਪੁਲਸ ਵੈਰੀਫਿਕੇਸ਼ਨ ਵੀ ਕਲੀਅਰ ਹੋ ਚੁੱਕੀ ਸੀ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ ਸੰਵੇਦਨਸ਼ੀਲ ਇਲਾਕੇ

ਸ਼ਿਕਾਇਤ ਕਰਤਾ ਜਦੋਂ ਅਸਲ ਦਸਤਾਵੇਜ਼ ਲੈ ਕੇ ਜਲੰਧਰ ਪਾਸਪੋਰਟ ਦਫ਼ਤਰ ਪਹੁੰਚੀ ਤਾਂ ਉਥੇ ਸਬੰਧਤ ਡੀਲਿੰਗ ਹੈਂਡ ਨੇ ਉਸ ਨੂੰ ਦੱਸਿਆ ਕਿ ਪਾਸਪੋਰਟ ਸਬੰਧੀ ਉਸ ਦੀ ਪੁਲਸ ਵੈਰੀਫਿਕੇਸ਼ਨ ਕਲੀਅਰ ਨਹੀਂ ਹੋਈ। ਪਾਸਪੋਰਟ ਦਫ਼ਤਰ ਤੋਂ ਬਾਹਰ ਆਉਣ ਉਪਰੰਤ ਬੂਥ ਨੇੜੇ ਦੋ ਪ੍ਰਾਈਵੇਟ ਪਾਸਪੋਰਟ ਏਜੰਟਾਂ ਐੱਨ. ਪੀ. ਸਿੰਘ ਅਤੇ ਹਰਦੀਪ ਕੌਰ ਨੇ ਉਸ ਨਾਲ ਸੰਪਰਕ ਕੀਤਾ। ਵਿਜੀਲੈਂਸ ਮੁਤਾਬਕ ਦੋਵਾਂ ਨੇ ਸ਼ਿਕਾਇਤ ਕਰਤਾ ਤੋਂ ਪਾਸਪੋਰਟ ਜਲਦੀ ਜਾਰੀ ਕਰਵਾਉਣ ਅਤੇ ਪੁਲਸ ਵੈਰੀਫਿਕੇਸ਼ਨ ਤੋਂ ਬਿਨਾਂ ਪਾਸਪੋਰਟ ਬਣਵਾਉਣ ਲਈ 35 ਹਜ਼ਾਰ ਰੁਪਏ ਦੀ ਮੰਗ ਕੀਤੀ। 

ਇਹ ਵੀ ਪੜ੍ਹੋ- ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ ਐਕਸ਼ਨ

ਸ਼ਿਕਾਇਤ ਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਰਿਕਾਰਡ ਕਰ ਲਈ। ਨਾਜਾਇਜ਼ ਰਕਮ ਦੇਣ ਤੋਂ ਇਨਕਾਰ ਕਰਦੇ ਉਸ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਕੋਲ ਕੀਤੀ। ਸ਼ਿਕਾਇਤ ਮਿਲਣ ਤੋਂ ਬਾਅਦ ਟੀਮ ਨੇ ਜਾਲ ਵਿਛਾਇਆ। ਇਸ ਦੌਰਾਨ ਹਰਦੀਪ ਕੌਰ ਨੂੰ ਸ਼ਿਕਾਇਤ ਕਰਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਮਾਮਲੇ ’ਚ ਨਾਮਜ਼ਦ ਦੂਜੇ ਮੁਲਜ਼ਮ ਨਰਿੰਦਰ ਪਾਲ ਸਿੰਘ ਉਰਫ਼ ਐੱਨ. ਪੀ. ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ।

ਇਹ ਵੀ ਪੜ੍ਹੋ- ਪੰਜਾਬ: ਖੇਤਾਂ ਵੱਲ ਗਏ ਕਿਸਾਨ ਨਾਲ ਵਾਪਰੀ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News