30 ਹਜ਼ਾਰ ਰਿਸ਼ਵਤ ਲੈਂਦਾ ਜੰਗਲਾਤ ਵਿਭਾਗ ਦਾ ਅਫ਼ਸਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Wednesday, Nov 08, 2023 - 07:57 PM (IST)

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐੱਫ.ਐੱਸ. ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਜੰਗਲਾਤ ਠੇਕੇਦਾਰ ਬਲਕਾਰ ਸਿੰਘ ਵਾਸੀ ਪਿੰਡ ਕਾਲਸ ਕਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕਿਸ਼ਤਾਂ 'ਚ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਪਹਿਲਾਂ ਲੈ ਚੁੱਕਾ ਸੀ 3,000

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਲੁਧਿਆਣਾ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੰਗਲਾਤ ਅਧਿਕਾਰੀ ਨੇ ਉਸਦੀ ਫਰਮ ਨੂੰ ਅਲਾਟ ਕੀਤੇ ਟੈਂਡਰ ਤਹਿਤ ਦਰੱਖਤਾਂ ਦੀ ਕਟਾਈ ਬਦਲੇ ਉਸ ਤੋਂ 35,000 ਰੁਪਏ ਬਤੌਰ ਕਮਿਸ਼ਨ ਦੇਣ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਸੁਖਮਿੰਦਰ ਸਿੰਘ ਨੇ ਉਸਨੂੰ ਧਮਕਾਇਆ ਹੈ ਕਿ ਜੇਕਰ ਉਸਨੇ ਇਸ ਕਮਿਸ਼ਨ ਦੀ ਅਦਾਇਗੀ ਨਾ ਕੀਤੀ ਤਾਂ ਭਵਿੱਖ ਵਿੱਚ ਉਸ (ਸ਼ਿਕਾਇਤਕਰਤਾ) ਨੂੰ ਅਜਿਹਾ ਕੋਈ ਟੈਂਡਰ ਅਲਾਟ ਨਹੀਂ ਕਰਨ ਦੇਵੇਗਾ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਉਂਦਿਆਂ ਦੱਸਿਆ ਕਿ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਪਰ ਮਜਬੂਰੀ ਵੱਸ ਉਸਨੂੰ ਪਹਿਲੀ ਕਿਸ਼ਤ ਵਜੋਂ 5000 ਰੁਪਏ ਉਕਤ ਵਣ ਅਧਿਕਾਰੀ ਨੂੰ ਦੇਣੇ ਪਏ ਅਤੇ ਹੁਣ ਉਹ ਬਕਾਇਆ ਪੈਸਿਆਂ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ : ਗਊ ਹੱਤਿਆ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, ਹੋਰ ਵੀ ਕਈ ਨਾਂ ਆ ਸਕਦੇ ਨੇ ਸਾਹਮਣੇ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਈ.ਓ.ਡਬਲਯੂ. ਲੁਧਿਆਣਾ ਦੀ ਇੱਕ ਟੀਮ ਨੇ ਉਕਤ ਵਣ ਅਧਿਕਾਰੀ ਨੂੰ ਦੋ ਅਧਿਕਾਰੀਆਂ ਦੇ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖਿਲਾਫ਼ ਈ.ਓ.ਡਬਲਯੂ. ਵਿਜੀਲੈਂਸ ਬਿਉਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਧੀ ਦੇ ਜਨਮ 'ਤੇ ਦਿੱਤੀ ਜਾਵੇਗੀ ਵਿੱਤੀ ਰਾਸ਼ੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harpreet SIngh

Content Editor

Related News