ਵਿਜੀਲੈਂਸ ਬਿਊਰੋ ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਵਿਰੁੱਧ ਮਾਮਲਾ ਦਰਜ
Thursday, Nov 10, 2022 - 05:23 PM (IST)
ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਸ ਕਰਮਚਾਰੀਆਂ ਦੇ ਨਾਮ 'ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਹਰਜੀਤ ਸਿੰਘ ਗੁੱਲੂ, ਪਿੰਡ ਮੱਟਰਾਂ, ਐੱਸ. ਏ. ਐੱਸ. ਨਗਰ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚ ਵਿਰੁੱਧ ਥਾਣਾ ਡੇਰਾਬੱਸੀ ਦੇ ਪਿੰਡ ਬਰੌਲੀ ਦੀ ਵਸਨੀਕ ਸਰਬਜੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਨਿਗਲੇ ਮਾਪਿਆਂ ਦੇ ਗੱਭਰੂ ਪੁੱਤ, ਧਾਰਮਿਕ ਸਥਾਨ 'ਤੇ ਜਾ ਰਹੇ ਕਪੂਰਥਲਾ ਦੇ 2 ਨੌਜਵਾਨਾਂ ਦੀ ਮੌਤ
ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਅਤੇ ਇਸ ਸਬੰਧੀ ਪੇਸ਼ ਸਬੂਤਾਂ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਸਰਪੰਚ ਨੇ ਸ਼ਿਕਾਇਤਕਰਤਾ ਤੋਂ ਐੱਸ. ਏ. ਐੱਸ. ਨਗਰ ਦੇ ਸੋਹਾਣਾ ਪੁਲਸ ਥਾਣੇ ਵਿੱਚ ਪੜਤਾਲ ਅਧੀਨ ਇਕ ਸ਼ਿਕਾਇਤ ਦੇ ਮਾਮਲੇ 'ਚ ਇਨਸਾਫ਼ ਦਿਵਾਉਣ ਲਈ ਇਕ ਪੁਲਸ ਕਰਮਚਾਰੀ ਨੂੰ 10,000 ਰੁਪਏ ਰਿਸ਼ਵਤ ਵਜੋਂ ਦੇਣ ਵਾਸਤੇ ਲਏ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਧੀਨ ਐਫ.ਆਈ.ਆਰ ਨੰ. 23 ਮਿਤੀ 09-11-2022 ਨੂੰ ਵਿਜੀਲੈਂਸ ਬਿਊਰੋ ਉਡਣ ਦਸਤਾ-1, ਪੁਲਿਸ ਥਾਣਾ, ਐੱਸ. ਏ. ਐੱਸ. ਨਗਰ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।
ਇਹ ਵੀ ਪੜ੍ਹੋ : ਡੇਰਾ ਪ੍ਰੇਮੀ ਦੇ ਕਤਲ ਮਗਰੋਂ ਭਖੀ ਸਿਆਸਤ, ਕੈਪਟਨ ਤੇ ਰਾਜਾ ਵੜਿੰਗ ਨੇ ਕੱਢੀ ਮਾਨ ਸਰਕਾਰ ’ਤੇ ਭੜਾਸ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।