ਵਿਜੀਲੈਂਸ ਬਿਊਰੋ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸਣੇ 6 ਖ਼ਿਲਾਫ਼ ਦਰਜ ਕੀਤਾ ਮਾਮਲਾ

Thursday, Jul 28, 2022 - 07:04 PM (IST)

ਲੁਧਿਆਣਾ (ਨਰਿੰਦਰ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਆਪਣਾਈ ਜੀਰੋ ਟਾਲਰੈਂਸ ਪਾਲਸੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐੱਲ.ਆਈ.ਟੀ.) ਦੇ ਸਾਬਕਾ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਸਮੇਤ 5 ਹੋਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਸਾਬਕਾ ਚੇਅਰਮੈਨ ਰਮਨ ਸਣੇ ਕਾਰਜਕਾਰੀ ਅਧਿਕਾਰੀ ਕੁਲਜੀਤ ਕੌਰ, ਐੱਸ.ਡੀ.ਓ. ਅੰਕਿਤ ਨਾਰੰਗ, ਸੇਲਜ਼ ਕਲਰਕ ਪਰਵੀਨ ਕੁਮਾਰ, ਕਲਰਕ ਗਗਨਦੀਪ ਅਤੇ ਚੇਅਰਮੈਨ ਦੇ ਪੀ.ਏ. ਸੰਦੀਪ ਸਰਮਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮੁਲਜ਼ਮ ਪੀ.ਏ. ਸੰਦੀਪ ਸਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐੱਲ.ਆਈ.ਟੀ. ਦੇ ਜੂਨੀਅਰ ਸਹਾਇਕ ਹਰਮੀਤ ਸਿੰਘ ਅਤੇ ਕਾਰਜਕਾਰੀ ਅਧਿਕਾਰੀ ਕੁਲਜੀਤ ਕੌਰ ਨੂੰ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ 14 ਜੁਲਾਈ ਨੂੰ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 7-ਏ ਅਤੇ 120-ਬੀ ਆਈ.ਪੀ.ਸੀ. ਤਹਿਤ ਪਹਿਲਾਂ ਥਾਣਾ ਵਿਜੀਲੈਂਸ ਲੁਧਿਆਣਾ ਵਿੱਚ ਐੱਫ.ਆਈ.ਆਰ. ਨੰਬਰ 8 ਮਿਤੀ 14.07.2022 ਨੂੰ ਦਰਜ ਕੀਤੀ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਉਨ੍ਹਾਂ ਦੱਸਿਆ ਕਿ ਉਕਤ ਕੇਸ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਐੱਲ.ਆਈ.ਟੀ ਦੇ ਅਧਿਕਾਰੀਆਂ ਨੇ ਭ੍ਰਿਸ਼ਟ ਰਵੱਈਏ ਅਪਣਾਉਂਦੇ ਹੋਏ ਐੱਸ.ਬੀ.ਐੱਸ. ਨਗਰ ਵਿਖੇ ਪਲਾਟ ਨੰਬਰ 9-ਬੀ, ਰਿਸ਼ੀ ਨਗਰ ਵਿੱਚ 102, 103, 104, 105, 106-ਡੀ ਅਤੇ ਸਰਾਭਾ ਨਗਰ ਵਿੱਚ 366-ਬੀ ਤੇ 140 ਨੰਬਰ ਪਲਾਟ ਗੈਰ ਕਾਨੂੰਨੀ ਤੇ ਭ੍ਰਿਸ਼ਟ ਤਰੀਕਿਆਂ ਰਾਹੀਂ ਅਲਾਟ ਕੀਤੇ, ਜੋ ਲੋਕਲ ਡਿਸਪਲੇਸਡ ਪਰਸਨਜ (ਐੱਲ.ਡੀ.ਪੀ.) ਅਤੇ ਟਰੱਸਟ ਦੀਆਂ ਹੋਰ ਸਕੀਮਾਂ ਤਹਿਤ ਆਉਂਦੇ ਸਨ ਪਰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੱਡੀਆਂ ਰਿਸ਼ਵਤਾਂ ਲੈ ਕੇ ਵੇਚ ਦਿੱਤੇ ਗਏ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਮੰਕੀਪਾਕਸ ਦੇ ਸ਼ੱਕੀ ਮਰੀਜ਼ ਮਗਰੋਂ ਹਰਕਤ 'ਚ ਸਿਹਤ ਮਹਿਕਮਾ, ਤਿਆਰ ਕੀਤਾ ਸਪੈਸ਼ਲ ਵਾਰਡ

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਾਇਆ ਗਿਆ ਕਿ ਕੁੱਝ ਅਲਾਟੀਆਂ ਦੀ ਮੌਤ ਹੋ ਗਈ ਸੀ। ਉਨ੍ਹਾਂ ਦੇ ਪਲਾਟ ਵੀ ਕੁੱਝ ਅਣ-ਅਧਿਕਾਰਤ ਵਿਅਕਤੀਆਂ ਨੂੰ ਅਲਾਟ ਕੀਤੇ ਗਏ ਅਤੇ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਕੇ ਮੋਟੀਆਂ ਰਿਸ਼ਵਤਾਂ ਲੈਣ ਦੇ ਸਬੂਤ ਮਿਲੇ ਹਨ। ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7 ਏ, 8, 12, 13(2) ਅਤੇ ਆਈ.ਪੀ.ਸੀ. ਦੀ ਧਾਰਾ 409, 420, 467, 471, 120-ਬੀ ਦੇ ਤਹਿਤ ਐੱਫ.ਆਈ.ਆਰ. ਨੰਬਰ 09 ਤਹਿਤ ਵਿਜੀਲੈਂਸ ਬਿਓਰੋ ਦੇ ਆਰਥਿਕ ਅਪਰਾਧ ਵਿੰਗ ਦੇ ਪੁਲਸ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕਰਕੇ ਐੱਲ.ਆਈ.ਟੀ. ਦੇ ਮੁਲਜਮਾਂ/ਅਧਿਕਾਰੀਆਂ ਵਿਰੁੱਧ ਅਗਲੇਰੀ ਕਾਰਵਾਈ ਜਾਰੀ ਹੈ।

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News