ਪੁੱਡਾ ਦਾ ਸੈਕਸ਼ਨ ਅਫ਼ਸਰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

Tuesday, Apr 12, 2022 - 11:11 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪੰਜਾਬ ਅਰਬਨ ਡਿਵੈਲਪਮੈਂਟ ਅਥਾਰਟੀ (ਪੁੱਡਾ) ਐੱਸ. ਏ. ਐੱਸ. ਨਗਰ ਦੇ ਸੈਕਸ਼ਨ ਅਫ਼ਸਰ ਦਵਿੰਦਰ ਕੁਮਾਰ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੈਕਸ਼ਨ ਅਫ਼ਸਰ (ਐੱਸ. ਓ.) ਦਵਿੰਦਰ ਕੁਮਾਰ ਨੂੰ ਨਿਰਮਲ ਸਿੰਘ ਵਾਸੀ ਫੇਜ਼-11 ਐੱਸ. ਏ. ਐੱਸ. ਨਗਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

ਉਸ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਪਰੋਕਤ ਦੋਸ਼ੀ ਐੱਸ. ਓ. ਉਸ ਨੂੰ ਫੇਜ਼-11 'ਚ ਅਲਾਟ ਕੀਤਾ ਹੋਇਆ ਬੂਥ ਰੱਦ ਨਾ ਕਰਨ ਲਈ 1,00,000 ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਹਿਲਾਂ ਵੀ ਉਕਤ ਮੁਲਜ਼ਮ ਨੂੰ ਰਿਸ਼ਵਤ ਵਜੋਂ 50,000 ਰੁਪਏ ਦੇ ਚੁੱਕਾ ਹੈ ਪਰ ਉਹ ਉਸ ਤੋਂ ਡਰਾ-ਧਮਕਾ ਕੇ 1 ਲੱਖ ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇਕ ਉਡਣ ਦਸਤੇ ਦੀ ਟੀਮ ਨੇ ਅਜੇ ਕੁਮਾਰ ਡੀ. ਐੱਸ. ਪੀ./ਉਡਣ ਦਸਤੇ ਦੀ ਅਗਵਾਈ ਹੇਠ ਪੁੱਡਾ ਭਵਨ ਐੱਸ. ਏ. ਐੱਸ. ਨਗਰ ਵਿਖੇ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਦਵਿੰਦਰ ਕੁਮਾਰ ਨੂੰ ਰੰਗੇ ਹੱਥੀਂ 2 ਸਰਕਾਰੀ ਗਵਾਹਾਂ ਦੀ ਮੌਜੂਦਗੀ 'ਚ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਰਾਸ਼ਟਰੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਰਾਜਪਾਲ ਵੱਲੋਂ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ

ਉਨਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਦੋਸ਼ੀ ਐਸ.ਓ. ਦੇ ਖਿਲਾਫ ਐਫ.ਆਈ.ਆਰ ਨੰਬਰ, 2 ਮਿਤੀ 12/04/2022, ਤਹਿਤ  ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Manoj

Content Editor

Related News