ਮਾਮਲਾ ਰਿਸ਼ਵਤਖੋਰੀ ਦਾ: ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ ਖ਼ਿਲਾਫ਼ ਕੇਸ ਦਰਜ

Saturday, Jul 30, 2022 - 01:25 AM (IST)

ਚੰਡੀਗੜ੍ਹ (ਬਿਊਰੋ) : ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਖਤਿਆਰ ਕੀਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੋਗਾ ਵਿਖੇ ਤਾਇਨਾਤ ਤੇਜਪਾਲ ਸਿੰਘ ਪੰਚਾਇਤ ਸਕੱਤਰ ਖ਼ਿਲਾਫ਼ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੰਚਾਇਤ ਸਕੱਤਰ ਖ਼ਿਲਾਫ਼ ਇਹ ਮੁਕੱਦਮਾ ਸੰਦੀਪ ਸਿੰਘ ਵਾਸੀ ਚੂਹੜਚੱਕ ਜ਼ਿਲ੍ਹਾ ਮੋਗਾ ਵੱਲੋਂ ਵਿਜੀਲੈਂਸ ਬਿਊਰੋ ਦੀ ਹੈਲਪਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਦਰਜ ਕੀਤਾ ਗਿਆ ਹੈ।

ਖ਼ਬਰ ਇਹ ਵੀ : ਸਕੂਲ ਬੱਸ ਹਾਦਸੇ 'ਚ ਵਿਦਿਆਰਥੀ ਦੀ ਮੌਤ, ਉਥੇ ਰਿਸ਼ਵਤ ਲੈਣ ਦੇ ਦੋਸ਼ ’ਚ SHO ਗ੍ਰਿਫ਼ਤਾਰ, ਪੜ੍ਹੋ TOP 10

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਆਪਣੇ ਪਿੰਡ 'ਚ ਇਕ ਨੀਵੀਂ ਗਲੀ ਨੂੰ ਉੱਚਾ ਕਰਕੇ ਮੁੜ ਬਣਾਉਣ ਲਈ ਡੀ.ਡੀ.ਪੀ.ਓ. ਦਫ਼ਤਰ ਮੋਗਾ ਨੂੰ ਦਰਖਾਸਤਾਂ ਦਿੱਤੀਆਂ ਸਨ, ਜਿਸ ਉਪਰੰਤ ਉਕਤ ਪੰਚਾਇਤ ਸਕੱਤਰ ਨੇ ਇਸ ਮਾਮਲੇ ਵਿੱਚ ਮਦਦ ਕਰਨ ਬਦਲੇ ਉਨ੍ਹਾਂ ਤੋਂ 5 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪ੍ਰਾਪਤ ਦਸਤਾਵੇਜ਼ਾਂ ਦੇ ਆਧਾਰ 'ਤੇ ਪੜਤਾਲ ਕਰਨ ਉਪਰੰਤ ਉਕਤ ਪੰਚਾਇਤ ਸਕੱਤਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਇਨਸਾਨੀਅਤ ਦੀ ਮਿਸਾਲ ਕਾਇਮ ਕਰਦਿਆਂ ਔਰਤ ਨੇ ਆਪਣਾ ਦੁੱਧ ਪਿਲਾ ਗਲਹਿਰੀ ਦੇ ਬੱਚੇ ਦੀ ਬਚਾਈ ਜਾਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News