ਸਬ-ਇੰਸਪੈਕਟਰ ਵੱਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

Tuesday, Aug 30, 2022 - 09:45 PM (IST)

ਸਬ-ਇੰਸਪੈਕਟਰ ਵੱਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਬਾਘਾਪੁਰਾਣਾ (ਅਜੇ ਅਗਰਵਾਲ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਬਾਘਾਪੁਰਾਣਾ ਵਿਖੇ ਤਾਇਨਾਤ ਪੰਜਾਬ ਪੁਲਸ ਦੇ ਇਕ ਸਬ-ਇੰਸਪੈਕਟਰ (ਐੱਸ. ਆਈ.) ਜਗਨਦੀਪ ਸਿੰਘ ਖ਼ਿਲਾਫ਼ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ 2 ਸਤੰਬਰ 2021 ਨੂੰ ਉਕਤ ਐੱਸ. ਆਈ. ਜਗਨਦੀਪ ਸਿੰਘ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਕਲਿਪ ਸਬੰਧੀ ਬਿਊਰੋ ਵੱਲੋਂ ਤਿਆਰ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਇਹ ਮੁਕੱਦਮਾ ਦਰਜ ਹੋਇਆ ਹੈ। ਕੇਸ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਨਦੀਪ ਸਿੰਘ ਉਰਫ ਹੀਪਾ ਵਾਸੀ ਪਿੰਡ ਕੋਟਲਾ ਮੇਹਰ ਸਿੰਘ ਵਾਲਾ ਜ਼ਿਲ੍ਹਾ ਮੋਗਾ ਪਾਸੋਂ 190 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਣ ਕਰਕੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਬਾਘਾਪੁਰਾਣਾ ਵਿਖੇ ਮੁਕੱਦਮਾ ਦਰਜ ਹੋਇਆ ਸੀ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਵਿੰਨ੍ਹਿਆ 'ਆਪ' ਸਰਕਾਰ 'ਤੇ ਨਿਸ਼ਾਨਾ, ਲਾਏ ਵੱਡੇ ਇਲਜ਼ਾਮ

ਇਸ ਮੁਕੱਦਮੇ ਵਿੱਚ ਸ਼ਾਮਲ ਦੋਸ਼ੀ ਮਨਦੀਪ ਸਿੰਘ ਦੀ ਮਦਦ ਕਰਨ ਬਦਲੇ ਐੱਸ. ਆਈ. ਜਗਨਦੀਪ ਸਿੰਘ ਵੱਲੋਂ ਦੋਸ਼ੀ ਦੇ ਭਰਾ ਅਮਨਦੀਪ ਸਿੰਘ ਤੋਂ 20,000 ਰੁਪਏ ਰਿਸ਼ਵਤ ਹਾਸਲ ਕੀਤੀ ਗਈ। ਉਪਰੰਤ ਅਮਨਦੀਪ ਸਿੰਘ ਵਗੈਰਾ ਵੱਲੋਂ ਉਕਤ ਹਾਸਲ ਕੀਤੀ ਰਿਸ਼ਵਤ ਬਾਰੇ ਸੀਟਿੰਗ ਆਪ੍ਰੇਸ਼ਨ ਕਰਕੇ ਵੀਡੀਓ ਵਾਇਰਲ ਕੀਤੀ ਗਈ, ਜਿਸ ਵਿੱਚ ਜਗਨਦੀਪ ਸਿੰਘ ਦੀ ਪਹਿਨੀ ਹੋਈ ਪੈਂਟ ਦੀ ਪਿਛਲੀ ਜੇਬ 'ਚੋਂ 20,000 ਰੁਪਏ ਰਿਸ਼ਵਤੀ ਕਰੰਸੀ ਨੋਟ ਕੱਢਵਾ ਕੇ ਪਹਿਲਾਂ ਤੋਂ ਫੋਟੋਸਟੇਟ ਕੀਤੇ ਨੋਟਾਂ ਦੇ ਨੰਬਰਾਂ ਨਾਲ ਮਿਲਾਨ ਕਰਵਾਇਆ ਗਿਆ। ਵੀਡੀਓ ’ਚ ਉਕਤ ਐੱਸ. ਆਈ. ਵੱਲੋਂ ਆਪਣੀ ਗਲਤੀ ਮੰਨੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਬਤੌਰ ਜਨਸੇਵਕ ਹੁੰਦੇ ਹੋਏ ਅਜਿਹਾ ਕਰਕੇ ਦੋਸ਼ੀ ਐੱਸ. ਆਈ. ਜਗਨਦੀਪ ਸਿੰਘ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਜੁਰਮ ਅ/ਧ 7 ਕੀਤਾ ਗਿਆ ਹੈ, ਜਿਸ ਕਰਕੇ ਉਸ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ ਵਣ ਰੇਂਜ ਅਫ਼ਸਰ ਬੁਢਲਾਡਾ ਗ੍ਰਿਫ਼ਤਾਰ, 52 ਲੱਖ ਦੇ ਗਬਨ ਦਾ ਇਲਜ਼ਾਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News