ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਕੀਤਾ ਤਲਬ, ਇਸ ਮਾਮਲੇ 'ਚ ਕੀਤੀ ਪੁੱਛਗਿੱਛ

Monday, Jan 30, 2023 - 05:44 PM (IST)

ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਕੀਤਾ ਤਲਬ, ਇਸ ਮਾਮਲੇ 'ਚ ਕੀਤੀ ਪੁੱਛਗਿੱਛ

ਫਰੀਦਕੋਟ (ਰਾਜਨ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਵਿਭਾਗ ਵੱਲੋਂ ਅੱਜ ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇੱਕ ਘੰਟਾ ਉਨ੍ਹਾਂ ਕੋਲੋਂ ਜਾਇਦਾਦ ਨੂੰ ਲੈ ਕੇ ਸਵਾਲ ਕੀਤੇ ਗਏ। ਸਾਬਕਾ ਵਿਧਾਇਕ ਕਿੱਕੀ ਢਿੱਲੋਂ ਆਪਣੇ ਆਮਦਨ ਟੈਕਸ ਦੇ ਵਕੀਲ ਨੂੰ ਨਾਲ ਲੈ ਕੇ ਵਿਜੀਲੈਂਸ ਦਫ਼ਤਰ ਪੁੱਜੇ ਸਨ। ਇਸ ਮੌਕੇ ਕਿੱਕੀ ਢਿੱਲੋਂ ਨੇ ਕਿਹਾ ਕੇ ਵਿਭਾਗ ਵੱਲੋਂ ਉਨ੍ਹਾਂ ਨੂੰ ਅੱਜ ਬੁਲਾਇਆ ਗਿਆ ਸੀ, ਜਿੱਥੇ ਉਨ੍ਹਾਂ ਕੋਲੋਂ ਆਮਦਨ ਦੇ ਸਰੋਤਾਂ ਬਾਰੇ ਸਵਾਲ ਕੀਤੇ ਗਏ ਤੇ ਨਾਲ ਹੀ ਕੁੱਝ ਜਾਣਕਾਰੀ ਮੰਗੀ ਗਈ, ਜਿਸ ਨੂੰ ਉਹ ਕੁਝ ਸਮੇਂ ਤੱਕ ਜਮ੍ਹਾਂ ਕਰਵਾਉਣਗੇ।

ਇਹ ਵੀ ਪੜ੍ਹੋ- ਚਾਵਾਂ ਨਾਲ ਵਿਆਹੀ ਧੀ ਦੀ ਖ਼ੂਨ ਨਾਲ ਭਿੱਜੀ ਲਾਸ਼ ਦੇਖ ਮਾਪਿਆਂ ਦਾ ਨਿਕਲਿਆ ਤ੍ਰਾਹ, ਸਹੁਰਿਆਂ 'ਤੇ ਲਾਏ ਵੱਡੇ ਦੋਸ਼

ਸਾਬਕਾ ਵਿਧਾਇਕ ਨੇ ਕਿਹਾ ਕਿ ਉਹ ਇੱਕ ਬਿਜ਼ਨੈਸ ਮੈਨ ਹਨ, ਇਸ ਲਈ ਉਨ੍ਹਾਂ ਦਾ ਸਾਰਾ ਰਿਕਾਰਡ ਆਨ ਲਾਈਨ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਚੋਣ ਲੜਨ ਵੇਲੇ ਆਪਣੀ ਸਾਰੀ ਜਾਇਦਾਦ ਦਾ ਵੇਰਵਾ ਪੇਸ਼ ਕੀਤਾ ਸੀ ਅਤੇ ਕੁਝ ਵੀ ਲੁਕਾਇਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਫਿਰ ਵੀ ਜੇਕਰ ਵਿਜੀਲੈਂਸ ਨੂੰ ਇਸ ਸਬੰਧੀ ਹੋਰ ਜਾਣਕਾਰੀ ਚਾਹੀਦੀ ਹੈ ਤਾਂ ਇਸ 'ਚ ਉਹ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣਗੇ। ਕਿੱਕੀ ਢਿੱਲੋਂ ਨੇ ਆਖਿਆ ਕਿ ਸਿਆਸਤ 'ਚ ਆ ਕੇ ਉਨ੍ਹਾਂ ਨੇ ਕੁਝ ਨਾ ਕੁਝ ਗਵਾਇਆ ਹੀ ਹੈ , ਕੁਝ ਕਮਾਇਆ ਨਹੀਂ। ਲੋਕਾਂ ਦੇ ਹਿੱਤਾਂ ਲਈ ਉਹ ਆਪਣੇ ਪੱਲਿਓ ਵੀ ਖ਼ਰਚ ਕਰਦੇ ਰਹੇ ਹਨ।

ਇਹ ਵੀ ਪੜ੍ਹੋ- ਦੁਬਈ ਦਾ ਆਖ ਓਮਾਨ ਭੇਜੀ ਮਲੋਟ ਦੀ ਔਰਤ ਪਰਤੀ ਘਰ, ਰੋਂਦੀ-ਕੁਰਲਾਉਂਦੀ ਨੇ ਦੱਸੀ ਦਿਲ ਝੰਜੋੜਣ ਵਾਲੀ ਹੱਡਬੀਤੀ

ਇਸ ਮੌਕੇ ਵਿਜੀਲੈਂਸ ਦੇ ਡੀ. ਐੱਸ. ਪੀ. ਜਸਵਿੰਦਰ ਸਿੰਘ ਨੇ ਦੱਸਿਆ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਇੱਕ ਸ਼ਿਕਾਇਤ ਦੇ ਆਧਾਰ ਤੇ ਸਾਬਕਾ ਵਿਧਾਇਕ ਨੂੰ ਤਲਬ ਕੀਤਾ ਗਿਆ ਸੀ, ਜਿਨ੍ਹਾਂ ਤੋਂ ਅਸੀਂ ਕੁਝ ਦਸਤਾਵੇਜ਼ ਮੰਗੇ ਹਨ, ਜਿਨ੍ਹਾਂ ਨੂੰ ਹਫ਼ਤੇ 'ਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News