ਵਿਜੀਲੈਂਸ ਨੇ ਬਲਾਕ ਜੰਗਲਾਤ ਅਫ਼ਸਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Tuesday, Nov 22, 2022 - 06:58 PM (IST)

ਵਿਜੀਲੈਂਸ ਨੇ ਬਲਾਕ ਜੰਗਲਾਤ ਅਫ਼ਸਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ (ਬਿਊਰੋ) : ਅੱਜ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫ਼ਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫ਼ਸਰ ਬੁਢਲਾਡਾ, ਜ਼ਿਲ੍ਹਾ ਮਾਨਸਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਣ ਗਾਰਡ ਨੂੰ ਬਿੱਲੂ ਸਿੰਘ ਵਾਸੀ ਕਾਸਮਪੁਰ ਸ਼ੀਨਾ ਤਹਿਸੀਲ ਬੁਢਲਾਡਾ, ਜ਼ਿਲ੍ਹਾ ਮਾਨਸਾ  ਦੀ ਸ਼ਿਕਾਇਤ ਉੱਤੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਬੱਕਰੀਆਂ ਚਾਰਨ ਅਤੇ ਮਿਹਨਤ ਮਜ਼ਦੂਰੀ ਕਰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਇੰਗਲੈਂਡ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਿੱਲੂ ਸਿੰਘ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਬੀਟ ਬੋਹਾ ਦੇ ਵਣ ਗਾਰਡ ਇਕਬਾਲ ਸਿੰਘ ਨੇ ਉਸ ’ਤੇ ਸਰਕਾਰੀ ਟਾਹਲੀ ਚੋਰੀ ਲਾ ਕੇ 27,000 ਰੁਪਏ ਦੇਣ ਲਈ ਕਿਹਾ। ਅਜਿਹਾ ਨਾ ਕਰਨ ’ਤੇ ਉਸ ਖ਼ਿਲਾਫ਼ ਚੋਰੀ ਦਾ ਪਰਚਾ ਦਰਜ ਕਰਵਾ ਦਿੱਤਾ ਜਾਵੇਗਾ। ਉਸ ਨੇ ਇਹ ਵੀ ਦੱਸਿਆ ਕਿ ਸੌਦਾ 10,000 ਰੁਪਏ ’ਚ ਤੈਅ ਹੋਇਆ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਬਿਊਰੋ ਦੀ ਰੇਂਜ ਬਠਿੰਡਾ ਦੀ ਟੀਮ ਨੇ ਉਕਤ ਮੁਲਜ਼ਮ ਇਕਬਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 10,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਅੰਤਰਰਾਸ਼ਟਰੀ ਯਾਤਰੀਆਂ ਲਈ ਅਹਿਮ ਖ਼ਬਰ, ਭਾਰਤ ਦੀ ਯਾਤਰਾ ਲਈ ਹੁਣ ਨਹੀਂ ਭਰਨਾ ਪਵੇਗਾ ਇਹ ਫਾਰਮ


author

Manoj

Content Editor

Related News