ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Thursday, Nov 03, 2022 - 08:08 PM (IST)

ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਸਿਟੀ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਮਨਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ. ਐੱਸ. ਆਈ. ਨੂੰ ਪ੍ਰਿਤਪਾਲ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਗ਼ੈਰ-ਜ਼ਮਾਨਤੀ ਵਾਰੰਟ 'ਤੇ ਅਦਾਲਤ ’ਚ ਪੇਸ਼ ਹੋਣ ਮਗਰੋਂ ਸੁਖਬੀਰ ਬਾਦਲ ਦਾ ਬਿਆਨ ਆਇਆ ਸਾਹਮਣੇ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਸ ਮੁਲਾਜ਼ਮ ਉਸ ਦੇ ਦੋਸਤ ਗੁਰਪਿਆਰ ਸਿੰਘ ਨੂੰ ਧਮਕੀਆਂ ਦੇ ਕੇ ਉਸ ਦੇ ਖ਼ਿਲਾਫ਼ ਜਬਰੀ ਵਸੂਲੀ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ 15,000  ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸੀ ਏ. ਐੱਸ. ਆਈ. ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਪ੍ਰਦੂਸ਼ਣ ਤੇ ਹਵਾ ਦੀ ਖ਼ਰਾਬ ਗੁਣਵੱਤਾ ’ਤੇ ਪ੍ਰਤਾਪ ਬਾਜਵਾ ਨੇ ਕੇਂਦਰ ਸਣੇ ਪੰਜਾਬ ਤੇ ਦਿੱਲੀ ਸਰਕਾਰ ਨੂੰ ਘੇਰਿਆ


author

Manoj

Content Editor

Related News