ਵਿਜੀਲੈਂਸ ਵਲੋਂ ਪੰਜਾਬ ਪੁਲਸ ਦਾ ਹੌਲਦਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Sunday, Aug 14, 2022 - 11:17 AM (IST)

ਵਿਜੀਲੈਂਸ ਵਲੋਂ ਪੰਜਾਬ ਪੁਲਸ ਦਾ ਹੌਲਦਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ (ਰਮਨਜੀਤ ਸਿੰਘ, ਕੁਮਾਰ, ਰਾਜੇਸ਼ ਢੰਡ) : ਵਿਜੀਲੈਂਸ ਬਿਊਰੋ ਪੰਜਾਬ ਨੇ ਸ਼ਨੀਵਾਰ ਨੂੰ ਥਾਣਾ ਜ਼ੀਰਾ, ਫਿਰੋਜ਼ਪੁਰ ਵਿਖੇ ਤਾਇਨਾਤ ਹੌਲਦਾਰ ਕਾਰਜ ਸਿੰਘ (ਨੰਬਰ 1021/ਫਿਰੋਜ਼ਪੁਰ) ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸਦੇ ਖ਼ਿਲਾਫ਼ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਮਾਮਲਾ ਕੰਪਲੈਕਸ ’ਚ ਮ੍ਰਿਤਕ ਮਿਲੀ ਬੱਚੀ ਦਾ, ਪੋਸਟਮਾਰਟਮ ਤੋਂ ਬਾਅਦ ਪਿਤਾ ਨੂੰ ਸੌਂਪੀ ਢਾਈ ਸਾਲਾ ਦੀਪਜੋਤ ਦੀ ਲਾਸ਼

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਹੌਲਦਾਰ ਕਾਰਜ ਸਿੰਘ ਨੂੰ ਪਿੰਡ ਢੰਡੀਆਂ, ਤਹਿਸੀਲ ਜ਼ੀਰਾ ਦੇ ਕਾਰਜ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਥਾਣਾ ਜ਼ੀਰਾ ਵਿਚ ਉਸ ਦੇ ਭਰਾ ਖ਼ਿਲਾਫ਼ ਮਾਈਨਿੰਗ ਦਾ ਕੇਸ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਕਰ ਰਿਹਾ ਉਕਤ ਹੌਲਦਾਰ ਉਸ ਦੇ ਭਰਾ ਨੂੰ ਗ੍ਰਿਫ਼ਤਾਰ ਨਾ ਕਰਨ ਬਦਲੇ ਉਸ ਤੋਂ 30 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ ਪਰ ਸੌਦਾ 20 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ।ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਹੌਲਦਾਰ ਕਾਰਜ ਸਿੰਘ ਨੂੰ ਰਿਸ਼ਵਤ ਦੇ ਤੌਰ ’ਤੇ 20 ਹਜ਼ਾਰ ਰੁਪਏ ਕਾਰਜ ਸਿੰਘ ਤੋਂ ਲੈਂਦੇ ਸਮੇਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News