ਵਿਜੀਲੈਂਸ ਨੇ 2 ਲੱਖ ਰੁਪਏ ਰਿਸ਼ਵਤ ਲੈਂਦਾ ਦੁਕਾਨਦਾਰ ਰੰਗੇ ਹੱਥੀਂ ਕੀਤਾ ਕਾਬੂ

Friday, Jun 02, 2023 - 12:23 AM (IST)

ਚੰਡੀਗੜ੍ਹ (ਰਮਨਜੀਤ ਸਿੰਘ)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗਾਂਧੀ ਚੌਕ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿਮ ਸਪਲੀਮੈਂਟ ਦੀ ਦੁਕਾਨ ਚਲਾਉਣ ਵਾਲੇ ਅਮਨ ਨਾਂ ਦੇ ਇਕ ਪ੍ਰਾਈਵੇਟ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਦਾ ਦੋਸ਼ ਹੈ ਕਿ ਪੁਲਸ ’ਚ ਸਿਪਾਹੀ ਦੀ ਨੌਕਰੀ ਲਈ 2 ਲੱਖ ਰੁਪਏ ਰਿਸ਼ਵਤ ਲੈ ਰਿਹਾ ਸੀ ਤੇ ਉਸ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਕੇਸ ਵਿਚ ਮੁਲਜ਼ਮ ਸਿਪਾਹੀ ਦੀ ਪਛਾਣ ਮੋਹਿਤ ਬੇਦੀ ਵਜੋਂ ਹੋਈ ਹੈ, ਜੋ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ਼.) ਬਟਾਲਾ ਦੀ ਟੀਮ ਵਿਚ ਤਾਇਨਾਤ ਹੈ।

ਇਹ ਖ਼ਬਰ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ਡਕੈਤੀ ਮਾਮਲਾ, AGTF ਨੇ ਮੁਕਾਬਲੇ ਮਗਰੋਂ ਹਥਿਆਰਾਂ ਸਣੇ ਦੋ ਮੁਲਜ਼ਮ ਕੀਤੇ ਕਾਬੂ

ਮਾਮਲੇ ਦੀ ਸ਼ਿਕਾਇਤਕਰਤਾ ਔਰਤ ਨੇ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਐੱਸ. ਟੀ. ਐੱਫ਼. ਬਟਾਲਾ ਦੀ ਪੁਲਸ ਟੀਮ ਨੇ ਸੋਮਵਾਰ ਨੂੰ ਉਕਤ ਜਿਮ ਵਿਚ ਛਾਪਾ ਮਾਰਿਆ ਅਤੇ ਉਸ ਦੇ ਪਤੀ ਨੂੰ ਜਿਮ ’ਚੋਂ ਗ੍ਰਿਫ਼ਤਾਰ ਕਰ ਲਿਆ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਐੱਸ.ਟੀ.ਐੱਫ਼. ਦੀ ਟੀਮ ਨੇ ਉਨ੍ਹਾਂ ਦੇ ਘਰ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਪਰ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ।

ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ : ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਹੋਈ ਮੌਤ

ਮਹਿਲਾ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕਰਨ ਦਾ ਕਾਰਨ ਬਾਰੇ ਪੁੱਛੇ ਜਾਣ ’ਤੇ ਸਿਪਾਹੀ ਮੋਹਿਤ ਨੇ ਉਸ ਨੂੰ ਉਕਤ ਦੁਕਾਨਦਾਰ ਅਮਨ, ਜੋ ਉਸ ਦੇ ਪਤੀ ਦਾ ਦੋਸਤ ਵੀ ਹੈ, ਨੂੰ ਮਿਲਣ ਲਈ ਕਿਹਾ ਤਾਂ ਜੋ ਉਸ ਦੇ ਪਤੀ ਨੂੰ ਬਿਨਾਂ ਕਿਸੇ ਅਪਰਾਧਿਕ ਮੁਕੱਦਮਾ ਦਰਜ ਕੀਤਿਆਂ ਰਿਹਾਅ ਕਰਾਇਆ ਜਾ ਸਕੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੁਕਾਨਦਾਰ ਅਮਨ ਨੇ ਉਸ ਨੂੰ 10 ਲੱਖ ਰੁਪਏ ਰਿਸ਼ਵਤ ਦਾ ਪ੍ਰਬੰਧ ਕਰਨ ਅਤੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਪੁਲਸ ਮੁਲਾਜ਼ਮ ਮੋਹਿਤ ਨੂੰ ਦੇਣ ਲਈ ਕਿਹਾ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮ ਦੁਕਾਨਦਾਰ ਅਮਨ ਨੂੰ ਦੋ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਸਿਪਾਹੀ ਦੀ ਗ੍ਰਿਫ਼ਤਾਰੀ ਲਈ ਪੁਲਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


Manoj

Content Editor

Related News